ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰ ਨੂੰ ਫੜਨ ਗਈ ਪੁਲੀਸ ’ਤੇ ਹਮਲਾ

07:18 AM Mar 06, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਮਾਰਚ
ਇੱਥੋਂ ਨੇੜਲੇ ਪਿੰਡ ਜੌਲੀਆਂ ਵਿੱਚ ਨਸ਼ਾ ਤਸਕਰੀ ਸਬੰਧੀ ਛਾਪਾ ਮਾਰਨ ਗਏ ਪੁਲੀਸ ਮੁਲਾਜ਼ਮਾਂ ’ਤੇ ਲੋਹੇ ਦੀ ਪਾਈਪ ਅਤੇ ਡੰਡੇ ਨਾਲ ਹਮਲਾ ਕਰ ਕੇ ਸਹਾਇਕ ਥਾਣੇਦਾਰ ਨੂੰ ਜ਼ਖਮੀ ਕਰ ਦਿੱਤਾ ਗਿਆ। ਨਸ਼ਾ ਤਸਕਰ ਫਰਾਰ ਹੋ ਗਿਆ। ਪੁਲੀਸ ਨੇ ਤਿੰਨ ਔਰਤਾਂ ਸਮੇਤ 4 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪੁਲੀਸ ਚੌਕੀ ਜੌਲੀਆਂ ਦੇ ਇੰਚਾਰਜ ਏਐੱਸਆਈ ਓਮਕਾਰ ਸਿੰਘ ਨੇ ਦੱਸਿਆ ਕਿ ਚੌਕੀ ਦੇ ਸਹਾਇਕ ਥਾਣੇਦਾਰ ਸਤਵੰਤ ਸਿੰਘ ਤੇ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਥਾਣਾ ਭਵਾਨੀਗੜ੍ਹ ’ਚ ਦਰਜ ਨਸ਼ਾ ਤਸਕਰੀ ਦੇ ਦੋ ਮਾਮਲਿਆਂ ’ਚ ਮੁਲਜ਼ਮ ਸੱਤਰੂ ਸਿੰਘ ਵਾਸੀ ਜੌਲੀਆਂ ਆਪਣੇ ਘਰ ਦੇ ਬਾਹਰ ਬੈਠਾ ਤਾਸ਼ ਖੇਡ ਰਿਹਾ ਹੈ। ਜਦੋਂ ਦੋਵੇਂ ਪੁਲੀਸ ਮੁਲਾਜ਼ਮ ਸੱਤਰੂ ਸਿੰਘ ਦੇ ਘਰ ਦੇ ਬਾਹਰ ਪੁੱਜੇ ਤਾਂ ਮੁਲਜ਼ਮ ਭੱਜ ਕੇ ਆਪਣੇ ਘਰ ਵਿੱਚ ਦਾਖ਼ਲ ਹੋ ਗਿਆ। ਪੁਲੀਸ ਮੁਲਾਜ਼ਮ ਪਿੱਛਾ ਕਰਦੇ ਹੋਏ ਗਏ ਤਾਂ ਘਰ ’ਚ ਮੌਜੂਦ ਸੱਤਰੂ ਦੀ ਮਾਂ ਮੂਰਤੀ, ਪਤਨੀ ਨਿਸ਼ਾ ਤੇ ਭਰਜਾਈ ਕਰਮਜੀਤ ਕੌਰ ਨੇ ਏਐਸਆਈ ਦਰਸ਼ਨ ਸਿੰਘ ਨੂੰ ਫੜ ਕੇ ਪੌੜੀਆਂ ਚੜ੍ਹਨ ਤੋਂ ਰੋਕ ਲਿਆ ਜਦੋਂ ਕਿ ਸ਼ਤਰੂ ਸਿੰਘ ਨੇ ਕਥਿਤ ਮਾਰ ਦੇਣ ਦੀ ਨੀਤ ਨਾਲ ਛੱਤ ’ਤੇ ਪਏ ਲੋਹੇ ਦੀ ਨੁਕੀਲੀ ਪਾਈਪ ਪੌੜੀਆਂ ਚੜ੍ਹ ਰਹੇ ਸਹਾਇਕ ਥਾਣੇਦਾਰ ਸਤਵੰਤ ਸਿੰਘ ਦੇ ਸਿਰ ’ਤੇ ਮਾਰੀ ਅਤੇ ਮੌਕੇ ਤੋਂ ਭੱਜ ਗਿਆ।
ਏਐੱਸਆਈ ਓਮਕਾਰ ਸਿੰਘ ਨੇ ਦੱਸਿਆ ਕਿ ਸਤਵੰਤ ਸਿੰਘ ਸੱਟ ਲੱਗਣ ਕਾਰਨ ਪੌੜੀਆਂ ਤੋਂ ਹੇਠਾਂ ਉਤਰਿਆ ਤਾਂ ਸੱਤਰੂ ਦੀ ਪਤਨੀ ਨਿਸ਼ਾ ਨੇ ਵੀ ਕਥਿਤ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉੱਪਰ ਡੰਡੇ ਨਾਲ ਹਮਲਾ ਕਰ ਦਿੱਤਾ ਜੋ ਆਪਣਾ ਬਚਾਅ ਕਰਦੇ ਸਮੇਂ ਸਤਵੰਤ ਸਿੰਘ ਦੇ ਗੁੱਟ ’ਤੇ ਵੱਜਾ। ਏਐੱਸਆਈ ਓਮਕਾਰ ਨੇ ਦੱਸਿਆ ਕਿ ਘਟਨਾ ਵਿੱਚ ਜ਼ਖ਼ਮੀ ਹੋਏ ਸਹਾਇਕ ਥਾਣੇਦਾਰ ਨੂੰ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਸੰਗਰੂਰ ਰੈਫ਼ਰ ਕਰ ਦਿੱਤਾ।
ਇਸ ਮਾਮਲੇ ਸਬੰਧੀ ਏ.ਐੱਸ.ਆਈ ਸਤਵੰਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕੰਮ ’ਚ ਵਿਘਨ ਪਾਉਣ, ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮੁਲਜ਼ਮ ਸੱਤਰੂ ਸਿੰਘ, ਉਸ ਦੀ ਪਤਨੀ ਨਿਸ਼ਾ, ਮਾਂ ਮੂਰਤੀ ਤੇ ਭਰਜਾਈ ਕਰਮਜੀਤ ਕੌਰ ਖਿਲਾਫ਼ ਥਾਣਾ ਭਵਾਨੀਗੜ੍ਹ ਵਿੱਚ ਕੇਸ ਦਰਜ ਕੀਤਾ। ਪੁਲੀਸ ਨੇ ਦੱਸਿਆ ਕਿ ਮਾਮਲੇ ’ਚ ਸਾਰੇ ਮੁਲਜ਼ਮ ਫ਼ਰਾਰ ਹਨ।

Advertisement

Advertisement