For the best experience, open
https://m.punjabitribuneonline.com
on your mobile browser.
Advertisement

ਸਕੂਲ ਦੇ ਡਾਇਰੈਕਟਰ ’ਤੇ ਹਮਲਾ

11:00 AM Oct 27, 2024 IST
ਸਕੂਲ ਦੇ ਡਾਇਰੈਕਟਰ ’ਤੇ ਹਮਲਾ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 26 ਅਕਤੂਬਰ
ਬਾਹਲਾ ਪਬਲਿਕ ਸਕੂਲ ਪਿੱਪਲਖੇੜੀ ਦੇ ਡਾਇਰੈਕਟਰ ਅਮਰਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਤੇ 4 ਵਿਅਕਤੀਆਂ ਵੱਲੋਂ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਰਿਪੋਰਟ ਚੌਕੀ ਭੁਨਰਹੇੜੀ ਵਿੱਚ ਕੀਤੀ ਗਈ ਹੈ। ਡਾਇਰੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮਿਤੀ 21 ਅਕਤੂਬਰ ਨੂੰ ਜਦੋਂ ਉਹ ਆਪਣੀ ਪਤਨੀ ਸਮੇਤ ਸਕੂਲ ਤੋਂ ਘਰ ਵਾਪਸ ਜਾ ਰਹੇ ਸਨ ਤਾਂ ਪਿੰਡ ਧਾਂਦੀਆ ਨੇੜੇ ਇੱਕ ਮੋਟਰਸਾਈਕਲ ਸਵਾਰ 4 ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਰਾਹ ਵਿੱਚ ਰੋਕ ਕੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ। ਮੌਕੇ ਤੇ ਪਿੰਡ ਵਾਸੀ ਇਕੱਠੇ ਹੁੰਦੇ ਦੇਖ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਹੈ ਅਤੇ ਪੁਲੀਸ ਵੀ ਹਮਲਾਵਰਾਂ ਨੂੰ ਫੜਨ ਵਿੱਚ ਨਾ ਕਾਮਯਾਬ ਰਹੀ ਹੈ। ਡਾਇਰੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਅਕਤੀਆਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Advertisement

Advertisement
Advertisement
Author Image

sukhwinder singh

View all posts

Advertisement