ਦੋ ਭਰਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
10:02 AM Nov 15, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਨਵੰਬਰ
ਇੱਥੋਂ ਦੇ ਮੌਲੀ ਜੱਗਰਾਂ ਵਿੱਚ ਸਥਿਤ ਵਿਕਾਸ ਨਗਰ ਵਿੱਚ ਦੋ ਭਰਾਵਾਂ ’ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਦੋਵਾਂ ਦੇ ਕਾਫ਼ੀ ਸੱਟਾਂ ਵੱਜੀਆਂ ਤੇ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੀੜਤਾਂ ਦੀ ਪਛਾਣ ਰਾਹੁਲ ਤੇ ਅਮਿਤ ਵਾਸੀ ਮੌਲੀ ਕੰਪਲੈਕਸ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਸੋਨੂੰ, ਰਾਜੀਵ ਤੇ ਅਣਪਛਾਤੇ ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਪੀੜਤ ਰਾਹੁਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਤੇ ਉਸ ਦਾ ਭਰਾ ਵਿਕਾਸ ਨਗਰ ਵਿੱਚੋਂ ਲੰਘ ਰਹੇ ਸਨ ਤਾਂ ਸੋਨੂੰ ਤੇ ਹੋਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਦੋਵਾਂ ਦੇ ਕਾਫ਼ੀ ਸੱਟਾਂ ਵੱਜੀਆਂ ਹਨ।
Advertisement
Advertisement