For the best experience, open
https://m.punjabitribuneonline.com
on your mobile browser.
Advertisement

ਦਸੂਹਾ ’ਚ ਨਕਾਬਪੋਸ਼ਾਂ ਵੱਲੋਂ ਦੋ ਨੌਜਵਾਨਾਂ ’ਤੇ ਹਮਲਾ; ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

05:09 PM Jul 26, 2024 IST
ਦਸੂਹਾ ’ਚ ਨਕਾਬਪੋਸ਼ਾਂ ਵੱਲੋਂ ਦੋ ਨੌਜਵਾਨਾਂ ’ਤੇ ਹਮਲਾ  ਇਕ ਦੀ ਮੌਤ  ਦੂਜਾ ਗੰਭੀਰ ਜ਼ਖ਼ਮੀ
Advertisement

ਭਗਵਾਨ ਦਾਸ ਸੰਦਲ
ਦਸੂਹਾ, 26 ਜੁਲਾਈ
ਇੱਥੇ ਹੁਸ਼ਿਆਰਪੁਰ ਰੋਡ ’ਤੇ ਪਿੰਡ ਬਾਜਵਾ ਵਿਖੇ ਤਿੰਨ ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕਰਕੇ ਇਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੂਸਰੇ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਰ ਘਟਨਾ ਨੂੰ ਅੰਜਾਮ ਦੇ ਕੇ ਬੇਖੌਫ ਹੋ ਕੇ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਕੁਲਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪੰਨਵਾਂ ਵਜੋਂ ਹੋਈ ਹੈ ਜਦੋਂਕਿ ਜ਼ਖਮੀ ਸਤਵਿੰਦਰ ਸਿੰਘ ਉਰਫ ਸੱਤੀ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਜਵਾ ਨੂੰ ਗੰਭੀਰ ਹਾਲਤ ਵਿੱਚ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਸਿਵਲ ਹਸਪਤਾਲ ਵਿਖੇ ਦਾਖਲ ਜ਼ਖਮੀ ਸਤਵਿੰਦਰ ਸਿੰਘ ਦਾ ਹਾਲ ਚਾਲ ਪੁੱਛਿਆ ਅਤੇ ਪੁਲੀਸ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਅਤੇ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੇ ਨਿਰਦੇਸ਼ ਦਿੱਤੇ।

Advertisement
Advertisement
Author Image

sukhitribune

View all posts

Advertisement