For the best experience, open
https://m.punjabitribuneonline.com
on your mobile browser.
Advertisement

ਸੁਵਿਧਾ ਕੇਂਦਰ ’ਚ ਔਰਤ ’ਤੇ ਹਮਲਾ

06:29 AM Apr 17, 2024 IST
ਸੁਵਿਧਾ ਕੇਂਦਰ ’ਚ ਔਰਤ ’ਤੇ ਹਮਲਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਦਵਿੰਦਰ ਸਿੰਘ ਭੰਗੂ
ਰਈਆ, 16 ਅਪਰੈਲ
ਇੱਥੇ ਅੱਜ ਸਵੇਰੇ ਦਾਣਾ ਮੰਡੀ ਰਈਆ ਵਿੱਚ ਸਥਿਤ ਸੁਵਿਧਾ ਕੇਂਦਰ ਤੋਂ ਸਰਟੀਫਿਕੇਟ ਲੈਣ ਆਈ ਔਰਤ ਨੂੰ ਇਕ ਨੌਜਵਾਨ ਨੇ ਕਿਰਚਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਲਿਜਾਇਆ ਗਿਆ ਜਿੱਥੋਂ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਪ੍ਰਭਜੀਤ ਕੌਰ ਵਾਸੀ ਲਿੱਦੜ ਅੱਜ ਸਵੇਰੇ ਕਰੀਬ 11:15 ’ਤੇ ਆਪਣੇ ਬੱਚਿਆਂ ਦੇ ਸਰਟੀਫਿਕੇਟ ਲੈਣ ਲਈ ਦਾਨਾ ਮੰਡੀ ਰਈਆ ਵਿਚ ਸਥਿਤ ਸੁਵਿਧਾ ਕੇਂਦਰ ਗਈ ਸੀ। ਇਸ ਦੌਰਾਨ ਉਸ ’ਤੇ ਇਕ ਲੜਕੇ ਨੇ ਕਿਰਚਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ।
ਉਸ ਨੂੰ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਅਤੇ ਲੋਕਾਂ ਵੱਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਇਲਾਜ ਲਈ ਲਿਜਾਇਆ ਗਿਆ। ਉਥੇ ਮੁਢਲੀ ਸਹਾਇਤਾ ਦੇ ਕੇ ਉਸ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਔਰਤ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਸਰਟੀਫਿਕੇਟ ਅਪਲਾਈ ਕਰਨ ਲਈ ਆਈ ਸੀ।
ਇਸ ਦੌਰਾਨ ਹਰਪ੍ਰੀਤ ਸਿੰਘ ਵਾਸੀ ਭੋਰਸੀ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਹ ਉਸ ਦੀ ਦੁਕਾਨ ’ਤੇ ਕੰਮ ਕਰਦੀ ਰਹੀ ਹੈ। ਇਸ ਸਬੰਧੀ ਬਾਬਾ ਬਕਾਲਾ ਦੇ ਡੀਐੱਸਪੀ ਸੁਵਿੰਦਰ ਪਾਲ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਤਫ਼ਤੀਸ਼ ਕੀਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×