For the best experience, open
https://m.punjabitribuneonline.com
on your mobile browser.
Advertisement

ਸਲਮਾਨ ਖਾਨ ਦੇ ਘਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼, ਦੋ ਗ੍ਰਿਫਤਾਰ

03:57 PM May 22, 2025 IST
ਸਲਮਾਨ ਖਾਨ ਦੇ ਘਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼  ਦੋ ਗ੍ਰਿਫਤਾਰ
Advertisement

ਮੁੰਬਈ, 22 ਮਈ

Advertisement

ਬੀਤੇ ਦੋ ਦਿਨਾਂ ਦੌਰਾਨ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਅਦਾਕਾਰ ਸਲਮਾਨ ਖਾਨ ਦੀ ਇਮਾਰਤ ਵਿੱਚ ਕਥਿਤ ਤੌਰ ’ਤੇ ਵੱਖ-ਵੱਖ ਘਟਨਾਵਾਂ ਦੌਰਾਨ ਘੁਸਪੈਠ ਕਰਨ ਦੇ ਦੋਸ਼ ਵਿੱਚ ਇੱਕ ਆਦਮੀ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਂਦਰਾ ਪੁਲੀਸ ਸਟੇਸ਼ਨ ਦੇ ਅਧਿਕਾਰੀ ਨੇ ਕਿਹਾ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਕਿਹਾ ਕਿ ਇੱਕ ਵਿਅਕਤੀ, ਜਿਸਦੀ ਪਛਾਣ ਜਤਿੰਦਰ ਕੁਮਾਰ ਸਿੰਘ (23) ਵਜੋਂ ਹੋਈ ਹੈ, ਮੰਗਲਵਾਰ ਨੂੰ ਕਥਿਤ ਤੌਰ ’ਤੇ ਬਾਂਦਰਾ (ਪੱਛਮ) ਦੇ ਗਲੈਕਸੀ ਅਪਾਰਟਮੈਂਟਸ ਵਿੱਚ ਦਾਖਲ ਹੋਇਆ। ਉਸ ਨੂੰ ਪਹਿਲਾਂ ਸਵੇਰੇ ਖਾਨ ਦੇ ਘਰ ਦੇ ਆਲੇ-ਦੁਆਲੇ ਘੁੰਮਦੇ ਦੇਖਿਆ ਗਿਆ ਸੀ।

Advertisement
Advertisement

ਅਦਾਕਾਰ ਦੀ ਸੁਰੱਖਿਆ ਲਈ ਉੱਥੇ ਤਾਇਨਾਤ ਇੱਕ ਪੁਲੀਸ ਕਰਮਚਾਰੀ ਨੇ ਉਸ ਨੂੰ ਉੱਥੋਂ ਜਾਣ ਲਈ ਕਿਹਾ ਸੀ। ਇਸ ਦੌਰਾਨ ਉਸ ਨੇ ਗੁੱਸੇ ਵਿੱਚ ਆ ਕੇ ਆਪਣਾ ਮੋਬਾਈਲ ਫੋਨ ਜ਼ਮੀਨ ’ਤੇ ਤੋੜ ਦਿੱਤਾ।
ਅਧਿਕਾਰੀ ਨੇ ਦੱਸਿਆ ਕਿ ਜਤਿੰਦਰ ਗਲੈਕਸੀ ਇਮਾਰਤ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੀ ਕਾਰ ਰਾਹੀਂ ਗਲੈਕਸੀ ਅਪਾਰਟਮੈਂਟਸ ਵਿੱਚ ਦਾਖਲ ਹੋਇਆ। ਹਾਲਾਂਕਿ, ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੰਘ ਗਲੈਕਸੀ ਅਪਾਰਟਮੈਂਟਸ ਦੇ ਨਿਵਾਸੀ ਦੀ ਕਾਰ ਵਿੱਚ ਕਿਵੇਂ ਚੜ੍ਹਿਆ। ਨੌਜਵਾਨ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਉਹ ਅਦਾਕਾਰ ਨੂੰ ਮਿਲਣਾ ਚਾਹੁੰਦਾ ਸੀ।

ਅਧਿਕਾਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਹੋਰ ਘਟਨਾ ਵਿੱਚ ਇੱਕ ਔਰਤ ਬੁੱਧਵਾਰ ਨੂੰ ਇਮਾਰਤ ਵਿੱਚ ਦਾਖਲ ਹੋਈ ਅਤੇ ਖਾਨ ਦੇ ਫਲੈਟ ਤੱਕ ਪਹੁੰਚਣ ਵਿੱਚ ਵੀ ਕਾਮਯਾਬ ਹੋ ਗਈ। ਇਸ ਦੌਰਾਨ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਵਿਰੁੱਧ ਘੁਸਪੈਠ ਦੇ ਮਾਮਲੇ ਦਰਜ ਕੀਤੇ ਗਏ ਹਨ। -ਪੀਟੀਆਈ

Advertisement
Tags :
Author Image

Puneet Sharma

View all posts

Advertisement