ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ’ਚ ਸਿੱਖਾਂ ਅਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼: ਭੂੰਦੜ

08:46 AM Nov 06, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 5 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੈਨੇਡਾ ਵਿੱਚ ਧਾਰਮਿਕ ਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਣ। ਸ੍ਰੀ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਰਿਹਾ ਹੈ। ਉਨ੍ਹਾਂ ਕੈਨੇਡਾ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿੱਚ ਸਦਭਾਵਨਾ ਕਾਇਮ ਰੱਖਣ। ਕੈਨੇਡਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਪਿੱਛੇ ਦੀ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ। ਉਨ੍ਹਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡਿਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ।

Advertisement

ਕੈਨੇਡਾ ਵਿੱਚ ਵਾਪਰੀਆਂ ਘਟਨਾਵਾਂ ਨੂੰ ਫਿਰਕੂ ਰੰਗਤ ਦੇਣਾ ਠੀਕ ਨਹੀਂ: ਚੰਦੂਮਾਜਰਾ

ਪਟਿਆਲਾ (ਸਰਬਜੀਤ ਸਿੰਘ ਭੰਗੂ): ਕੈਨੇਡਾ ਵਿੱਚ ਵਾਪਰੀ ਘਟਨਾ ਨੂੰ ਵੱਡੀ ਚਿੰਤਾ ਦਾ ਵਿਸ਼ਾ ਦੱਸਦਿਆਂ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਨੂੰ ਫਿਰਕੂ ਰੰਗਤ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇੱਕ ਪਾਰਕ ਵਿੱਚ ਹੋਈ ਘਟਨਾ ਨੂੰ ਮੰਦਰ ਨਾਲ ਜੋੜਨਾ ਅਤੇ ਦੋ ਫਿਰਕਿਆਂ ਵਿੱਚ ਲੜਾਈ ਬਣਾ ਕੇ ਪੇਸ਼ ਕਰਨਾ ਵੱਡੀ ਸਾਜਿਸ਼ ਦਾ ਹਿੱਸਾ ਹੈ ਅਤੇ ਇਸ ਘਟਨਾ ਦਾ ਰਾਜਸੀ ਲਾਹਾ ਲੈਣਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਹ ਸਾਰੇ ਘਟਨਾਕ੍ਰਮ ਨੂੰ ਬੜੇ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਕੈਨੇਡਾ ਵਿੱਚ ਹੋਈਆਂ ਘਟਨਾਵਾਂ ਤੋਂ ਪੰਜਾਬੀ ਮਾਪੇ ਚਿੰਤਤ

ਧਰਮਕੋਟ (ਹਰਦੀਪ ਸਿੰਘ): ਕੈਨੇਡਾ ਵਿੱਚ ਹਿੰਦੂ ਅਤੇ ਸਿੱਖਾਂ ਵਿੱਚ ਵਧਦੀ ਜਾ ਰਹੀ ਤਲਖ਼ਕਲਾਮੀ ਨੂੰ ਲੈ ਕੇ ਇੱਧਰ ਪੰਜਾਬ ਰਹਿੰਦੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਹੈ। ਇਸ ਹਲਕੇ ਦੇ ਵਾਸੀ ਗੁਰਚਰਨ ਸਿੰਘ, ਨਿਰਵੈਰ ਸਿੰਘ ਖਾਲਸਾ, ਸੁਖਦੇਵ ਸਿੰਘ ਅਤੇ ਗੁਰਜੀਤ ਸਿੰਘ, ਜਿਨ੍ਹਾਂ ਦੇ ਬੱਚੇ ਕੈਨੇਡਾ ਰਹਿ ਰਹੇ ਹਨ ਨੇ ਇਸ ਸਾਰੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਦੇ ਸਾਰਥਿਕ ਹੱਲ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਹਾਂ।

Advertisement

Advertisement