ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚੇ ਨੂੰ ਸਕੂਲੋਂ ਲਿਆ ਰਹੀ ਮਹਿਲਾ ਨੂੰ ਲੁੱਟਣ ਦੀ ਕੋਸ਼ਿਸ਼

08:18 AM Aug 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਅਗਸਤ
ਗਗਨਦੀਪ ਕਲੋਨੀ ਇਲਾਕੇ ’ਚ ਦੁਪਹਿਰ ਸਮੇਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਐਕਟਿਵਾ ਸਵਾਰ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਮਹਿਲਾ ਆਪਣੇ ਬੱਚੇ ਨੂੰ ਸਕੇਟਿੰਗ ਕਲਾਸ ’ਚੋਂ ਲੈ ਕੇ ਸਕੂਲ ਤੋਂ ਵਾਪਸ ਆ ਰਹੀ ਸੀ ਕਿ ਗਲੀ ਵਿੱਚ ਹੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਚੇਨ ਖੋਹਣ ਦੀ ਕੋਸ਼ਿਸ਼ ਕੀਤੀ। ਔਰਤ ਦੇ ਹੇਠਾਂ ਡਿੱਗਣ ’ਤੇ ਵੀ ਮੁਲਜ਼ਮ ਉੱਥੋਂ ਨਹੀਂ ਹਟਿਆ ਸਗੋਂ ਚੇਨ ਖਿੱਚਣ ਦੀ ਕੋਸ਼ਿਸ਼ ਕੀਤੀ। ਜਦੋਂ ਲੁਟੇਰੇ ਕਾਮਯਾਬ ਨਾ ਹੋ ਸਕੇ ਤਾਂ ਉਹ ਭੱਜ ਗਏ। ਪੀੜਤ ਔਰਤ ਸ਼ਵੇਤਾ ਨੇ ਤੁਰੰਤ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਇਸ ਦੀ ਸ਼ਿਕਾਇਤ ਥਾਣਾ ਬਸਤੀ ਜੋਧੇਵਾਲ ਨੂੰ ਦਿੱਤੀ। ਪੁਲੀਸ ਨੇ ਜਦੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋਈ ਮਿਲੀ। ਪੁਲੀਸ ਨੇ ਫੁਟੇਜ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤਾ ਸ਼ਵੇਤਾ ਦੇ ਪਤੀ ਪ੍ਰਤੀਕ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਸਕੂਲ ਵਿੱਚ ਸਕੇਟਿੰਗ ਦੀਆਂ ਕਲਾਸਾਂ ਲੈਂਦਾ ਹੈ। ਉਸਦੀ ਪਤਨੀ ਸ਼ਵੇਤਾ ਕਲਾਸ ਤੋਂ ਬਾਅਦ ਬੱਚੇ ਨੂੰ ਘਰ ਲਿਆਉਂਦੀ ਹੈ। ਜਦੋਂ ਉਹ ਘਰ ਦੇ ਨੇੜੇ ਪਹੁੰਚੀ ਤਾਂ ਪਹਿਲਾਂ ਤੋਂ ਹੀ ਦੋ ਨੌਜਵਾਨ ਗਲੀ ’ਚ ਘੁੰਮ ਰਹੇ ਸਨ ਜਿਨ੍ਹਾਂ ਨੇ ਤੁਰੰਤ ਸ਼ਵੇਤਾ ਨੂੰ ਘੇਰ ਲਿਆ ਅਤੇ ਉਸ ਦੇ ਗਲੇ ’ਚ ਪਾਈ ਚੇਨ ਖੋਹਣ ਦੀ ਕੋਸ਼ਿਸ਼ ਕੀਤੀ। ਸ਼ਵੇਤਾ ਨੇ ਹਿੰਮਤ ਨਹੀਂ ਹਾਰੀ ਅਤੇ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ। ਜਦੋਂ ਸ਼ਵੇਤਾ ਨੇ ਰੌਲਾ ਪਾਇਆ ਤਾਂ ਲੋਕਾਂ ਦੇ ਬਾਹਰ ਆਉਣ ਤੋਂ ਪਹਿਲਾਂ ਹੀ ਲੁਟੇਰੇ ਭੱਜ ਗਏ। ਸਬ-ਇੰਸਪੈਕਟਰ ਸੁਨੀਤਾ ਕੌਰ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਕਥਿਤ ਦੋਸ਼ੀਆਂ ਦਾ ਪਤਾ ਲਗਾ ਲਿਆ ਜਾਵੇਗਾ।

Advertisement

Advertisement