ਝਗੜੇ ਦੌਰਾਨ ਪੁਲੀਸ ਮੁਲਾਜ਼ਮ ਦਾ ਰਿਵਾਲਵਰ ਖੋਹਣ ਦਾ ਯਤਨ
06:08 AM Dec 11, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਦਸੰਬਰ
ਡਿਊਟੀ ਕਰਕੇ ਘਰ ਪਰਤ ਰਹੇ ਪੁਲੀਸ ਕਰਮਚਾਰੀ ਦੇ ਨਾਲ ਕੁਝ ਨੌਜਵਾਨਾਂ ਨੇ ਬੀਤੀ ਰਾਤ ਝਗੜਾ ਕਰਨ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹਣ ਦਾ ਯਤਨ ਕੀਤਾ ਹੈ। ਇਸ ਝਗੜੇ ਦੌਰਾਨ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਵਾਸਤੇ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਜ਼ਖਮੀ ਹੋਏ ਪੁਲੀਸ ਮੁਲਾਜ਼ਮ ਦੀ ਸ਼ਨਾਖਤ ਬੂਟਾ ਸਿੰਘ ਵਜੋਂ ਹੋਈ ਹੈ ਜੋ ਵੇਰਕਾ ਥਾਣੇ ਵਿੱਚ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਡਿਊਟੀ ਮੁਕੰਮਲ ਕਰਕੇ ਜਦੋਂ ਕਾਰ ਰਾਹੀਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਪੁਲ ਕੋਲ ਮੋਟਰਸਾਈਕਲ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਜਬਰੀ ਰੋਕਿਆ। ਜਦੋਂ ਉਹ ਕਾਰ ਤੋਂ ਬਾਹਰ ਨਿਕਲਿਆ ਤਾਂ ਉਨ੍ਹਾਂ ਨੇ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਸਰਵਿਸ ਰਿਵਾਲਵਰ ਖੋਹਣ ਦਾ ਯਤਨ ਕੀਤਾ।
Advertisement
Advertisement
Advertisement