ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਊਟੀ ’ਤੇ ਤਾਇਨਾਤ ਡਾਕਟਰ ’ਤੇ ਹਮਲੇ ਦੀ ਕੋਸ਼ਿਸ਼

08:01 AM Sep 10, 2024 IST
ਹਸਪਤਾਲ ਵਿੱਚ ਹੰਗਾਮਾ ਕਰਦੇ ਹੋਏ ਨੌਜਵਾਨ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਸਤੰਬਰ
ਇੱਥੇ ਬੀਤੀ ਦੇਰ ਰਾਤ ਸਿਵਲ ਹਸਪਤਾਲ ਵਿੱਚ ਕੁੱਝ ਲੋਕਾਂ ਨੇ ਡਿਊਟੀ ’ਤੇ ਮੌਜੂਦ ਡਾਕਟਰ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ‌ ਜਦਕਿ ਡਾਕਟਰਾਂ ਨੂੰ ਆਪਣੀ ਜਾਨ ਬਚਾਉਣ ਲਈ ਵੱਖਰੇ ਕਮਰੇ ਵਿੱਚ ਜਾਣਾ ਪਿਆ। ਜਾਣਕਾਰੀ ਮੁਤਾਬਕ ਬਸਤੀ ਜੋਧੇਵਾਲ ਇਲਾਕੇ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਅਤੇ ਦੋਵੇਂ ਧਿਰਾਂ ਐੱਮਐੱਲਆਰ ਕਟਵਾਉਣ ਲਈ ਸਿਵਲ ਹਸਪਤਾਲ ਪਹੁੰਚੀਆਂ। ਡਾਕਟਰਾਂ ਨੇ ਇੱਕ ਧਿਰ ਦੀ ਐੱਮਐੱਲਆਰ ਕੱਟ ਦਿੱਤੀ ਅਤੇ ਦੂਜੀ ਧਿਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਸੱਟਾਂ ਗੰਭੀਰ ਹਨ, ਪਹਿਲਾਂ ਉਹ ਇਲਾਜ ਕਰਵਾ ਲੈਣ, ਫਿਰ ਐੱਮਐੱਲਆਰ ਕੱਟ ਦਿੱਤੀ ਜਾਵੇਗੀ, ਪਰ ਉਹ ਸ਼ਰਾਬ ਦੇ ਨਸ਼ੇ ਵਿੱਚ ਹੋਣ ਕਾਰਨ ਬਹਿਸ ਕਰਨ ਲੱਗ ਪਏ। ਡਿਊਟੀ ’ਤੇ ਤਾਇਨਾਤ ਡਾ. ਸੁਨੀਤਾ ਅਗਰਵਾਲ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾ. ਸੁਨੀਤਾ ਅਗਰਵਾਲ ਅਤੇ ਹੋਰ ਡਾਕਟਰਾਂ ਨੇ ਦੋਸ਼ ਲਾਇਆ ਕਿ ਜਦੋਂ ਪੀਸੀਆਰ ਕਰਮਚਾਰੀ ਉੱਥੇ ਪਹੁੰਚੇ ਤਾਂ ਉਨ੍ਹਾਂ ਹਮਲਾਵਰਾਂ ਨੂੰ ਕਾਬੂ ਕਰਨ ਦੀ ਬਜਾਇ ਉਨ੍ਹਾਂ ’ਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਜਿਸ ਤੋਂ ਬਾਅਦ ਉਨ੍ਹਾਂ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਜਿਸ ਤੋਂ ਬਾਅਦ ਹਮਲਾਵਰ ਉੱਥੋਂ ਫ਼ਰਾਰ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਸਨ। ਉਨ੍ਹਾਂ ਨੇ ਕਿਸੇ ਦੀ ਨਾ ਸੁਣੀ ਅਤੇ ਹਸਪਤਾਲ ਦੇ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਡਾਕਟਰਾਂ ’ਤੇ ਦੋਸ਼ ਲਗਾਇਆ ਕਿ ਉਨ੍ਹਾਂ ਪੈਸੇ ਲੈ ਕੇ ਜਾਣਬੁੱਝ ਕੇ ਕੱਟ ਮਾਰੇ ਹਨ ਅਤੇ ਉਨ੍ਹਾਂ ਦਾ ਗਲਤ ਪਰਚਾ ਬਣਾਇਆ ਹੈ। ਡਾ. ਸੁਨੀਤਾ ਅਗਰਵਾਲ ਨੇ ਦੱਸਿਆ ਕਿ ਰਾਤ ਨੂੰ ਉਨ੍ਹਾਂ ਨਾਲ ਇੱਕ ਡਾਕਟਰ ਕੰਮ ਕਰ ਰਿਹਾ ਹੈ, ਪਰ ਉਨ੍ਹਾਂ ਦੀ ਕੋਈ ਸੁਰੱਖਿਆ ਨਹੀਂ ਹੈ। ਦਸ ਦੇ ਕਰੀਬ ਨੌਜਵਾਨ ਕਮਰੇ ਵਿੱਚ ਦਾਖ਼ਲ ਹੋਏ, ਪਰ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ। ਡਾਕਟਰਾਂ ਨੂੰ ਵੀ ਬਾਹਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ।
ਡਾਕਟਰਾਂ ਵੱਲੋਂ ਲਾਏ ਗਏ ਦੋਸ਼ ਗਲਤ: ਐੱਸਐੱਚਓ
ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ 2 ਦੇ ਐੱਸਐੱਚਓ ਇੰਸਪੈਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਾਏ ਦੋਸ਼ ਗਲਤ ਹਨ। ਉਨ੍ਹਾਂ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਦੇ ਹੀ ਪੁਲੀਸ ਤੁਰੰਤ ਉੱਥੇ ਪੁੱਜ ਗਈ ਸੀ। ਪੁਲੀਸ ਨੇ ਹੀ ਹਮਲਾਵਰਾਂ ਨੂੰ ਬਾਹਰ ਕੀਤਾ। ਉਨ੍ਹਾਂ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement