ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ
07:22 AM Aug 06, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਗਸਤ
ਤਾਜਪੁਰ ਰੋਡ ਦੇ ਇੰਦਰਾ ਕਲੋਨੀ ਇਲਾਕੇ ਸ਼ਨਿੱਚਰਵਾਰ ਦੀ ਸਵੇਰੇ ਇੱਕ ਨੌਜਵਾਨ ਨੰਗੇ ਸਿਰ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੇ ਅੰਦਰ ਦਾਖਲ ਹੋ ਗਿਆ। ਨੌਜਵਾਨ ਨੇ ਅੰਦਰ ਜਾ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ। ਜਦੋਂ ਨੌਜਵਾਨ ਦੀਆਂ ਹਰਕਤਾਂ ਦੇਖੀਆਂ ਤਾਂ ਉੱਥੇ ਕੀਰਤਨ ਕਰ ਰਹੇ ਜੱਥੇ ਨੇ ਉਸ ਨੂੰ ਕਾਬੂ ਕਰ ਬਾਹਰ ਲਿਆ ਕੇ ਪੁੱਛ-ਪੜਤਾਲ ਕੀਤੀ। ਇਸ ਦੌਰਾਨ ਉਸਦੀ ਚੰਗੀ ਤਰ੍ਹਾਂ ਕੁੱਟਮਾਰ ਕਰ ਉਸਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ। ਥਾਣਾ ਡਵੀਜ਼ਨ ਨੰਬਰ-7 ਦੀ ਪੁਲੀਸ ਨੇ ਈਡਬਲਯੂਐਸ ਕਲੋਨੀ ਵਾਸੀ ਪ੍ਰਵੀਨ ਕੁਮਾਰ ਖਿਲਾਫ਼ ਬੇਅਦਬੀ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਉਸ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਏਸੀਪੀ ਪੂਰਬੀ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ’ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।
Advertisement
Advertisement