ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਰਿਆ ਗ੍ਰੀਨ ਅਪਾਰਟਮੈਂਟਸ ਵਿੱਚ ਕਤਲ ਦੀ ਕੋਸ਼ਿਸ਼

08:04 AM Aug 29, 2024 IST

ਹਤਿੰਦਰ ਮਹਿਤਾ
ਜਲੰਧਰ, 28 ਅਗਸਤ
ਇੱਥੇ ਮੰਗਲਵਾਰ ਦੇਰ ਰਾਤ ਸੂਰਿਆ ਐਨਕਲੇਵ ਦੇ ਸ਼ੌਰਿਆ ਗ੍ਰੀਨ ਅਪਾਰਟਮੈਂਟ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਛੇੜਛਾੜ ਸਮੇਤ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਅਤੇ ਕੁਲਬੀਰ ਸਿੰਘ ਸੋਸਾਇਟੀ ਅੰਦਰ ਖੁੱਲ੍ਹੇਆਮ ਸ਼ਰਾਬ ਪੀ ਰਹੇ ਸਨ ਜਿਸ ਦੌਰਾਨ ਸੈਰ ਕਰਨ ਲਈ ਬਾਹਰ ਨਿਕਲੀ ਇੱਕ ਲੜਕੀ ਨਾਲ ਉਨ੍ਹਾਂ ਦਾ ਸਾਹਮਣਾ ਹੋ ਗਿਆ।
ਸੂਤਰਾਂ ਅਨੁਸਾਰ ਟਕਰਾਅ ਉਦੋਂ ਵਧ ਗਿਆ ਜਦੋਂ ਨਸ਼ੇ ਵਿੱਚ ਧੁੱਤ ਦੋਵਾਂ ਜਣਿਆਂ ਨੇ ਲੜਕੀ ਨੂੰ ਅਣਉਚਿਤ ਟਿੱਪਣੀਆਂ ਕਰਨੀਆਂ ਅਤੇ ਪ੍ਰਏਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸਨੇ ਆਪਣੇ ਪਰਿਵਾਰ ਅਤੇ ਹੋਰ ਲੋਕਾਂ ਨੂੰ ਸੁਚਿਤ ਕੀਤਾ ਤਾਂ ਉਨ੍ਹਾਂ ਦਖਲ ਦਿੱਤਾ ਅਤੇ ਉਨ੍ਹਾਂ ਨੂੰ ਖੁੱਲ੍ਹੇਆਮ ਸ਼ਰਾਬ ਪੀਣ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਪੁੱਛਗਿੱਛ ਕੀਤੀ। ਹਾਲਾਂਕਿ, ਸਥਿਤੀ ਉਦੋਂ ਵਿਗੜ ਗਈ ਜਦੋਂ ਵਿਅਕਤੀਆਂ ਨੇ ਦਖਲਅੰਦਾਜ਼ੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੂਰਿਆ ਗ੍ਰੀਨਜ਼ ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਵੀਰ ਸਿੰਘ ਪਠਾਨੀਆ ਨੇ ਦੱਸਿਆ ਕਿ ਹਮਲੇ ਦੌਰਾਨ ਪੀੜਤ ਦੇ ਪਰਿਵਾਰਕ ਮੈਂਬਰਾਂ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਸੂਚਨਾ ਤੁਰੰਤ ਰਾਮਾ ਮੰਡੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਤੇਜ਼ੀ ਨਾਲ ਪਹੁੰਚੀ ਅਤੇ ਐੱਫਆਈਆਰ ਦਰਜ ਕੀਤੀ। ਮੁਲਜ਼ਮ ਗਗਨਦੀਪ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਥਾਣਾ ਰਾਮਾ ਮੰਡੀ ਦੇ ਐੱਸਐੱਚਓ ਪਰਮਿੰਦਰ ਸਿੰਘ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਪੀ ਸਵਪਨ ਸ਼ਰਮਾ ਦੇ ਨਿਰਦੇਸ਼ਾਂ ’ਤੇ ਕਤਲ ਦੀ ਕੋਸ਼ਿਸ਼ ਦੇ ਵਾਧੂ ਦੋਸ਼ ਸ਼ਾਮਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਕਥਿਤ ਦੋਸ਼ੀ ਉਕਤ ਸੁਸਾਇਟੀ ਦੇ ਕਿਰਾਏਦਾਰ ਸਨ, ਪਰ ਉਨ੍ਹਾਂ ਦੀ ਪੁਲੀਸ ਵੈਰੀਫਿਕੇਸ਼ਨ ਨਹੀਂ ਹੋਈ ਸੀ, ਜਿਸ ਕਾਰਨ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement

Advertisement