ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਆਗੂਆਂ ਤੋਂ ਦੁਖੀ ਵਿਅਕਤੀ ਵੱਲੋਂ ਆਤਮਦਾਹ ਦੀ ਕੋਸ਼ਿਸ਼

07:33 AM Oct 04, 2024 IST

ਪੱਤਰ ਪ੍ਰੇਰਕ
ਬੱਲੂਆਣਾ, 3 ਅਕਤੂਬਰ
ਪਿੰਡ ਰੁਕਨਪੁਰਾ ਖੂਹੀ ਖੇੜਾ ਵਾਸੀ ਸਦਾ ਲਾਲ ਨੇ ਅੱਜ ਖੁਦ ’ਤੇ ਮਿੱਟੀ ਦਾ ਤੇਲ ਪਾ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਹੈ ਅਤੇ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਹੈ। ਪੀੜਤ ਨੇ ਅਬੋਹਰ ਹਸਪਤਾਲ ਵਿਚ ਇਸ ਘਟਨਾ ਲਈ ਪਾਵਰਕੌਮ ਇੱਕ ਐੱਸਡੀਓ, ‘ਆਪ’ ਦੇ ਦੋ ਸੀਨੀਅਰ ਆਗੂਆਂ ਤੇ ਦੋ ਹੋਰ ਬੰਦਿਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਪੀੜਤ ਨੇ ਦੋਸ਼ ਲਾਇਆ ਮੁਲਜ਼ਮ ਉਸ ਕੋਲੋਂ ਗ਼ਲਤ ਕੰਮ ਕਰਵਾਉਣ ਲਈ ਲਗਾਤਾਰ ਦਬਾਅ ਪਾ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਖੂਈਆਂ ਸਰਵਰ ਦਾ ਐੱਸਐੱਚਓ ਅਤੇ ਅਬੋਹਰ ਦਾ ਡੀਐਸਪੀ ਮੌਕੇ ’ਤੇ ਪਹੁੰਚੇ। ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਮੁਲਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ।

Advertisement

Advertisement