For the best experience, open
https://m.punjabitribuneonline.com
on your mobile browser.
Advertisement

ਟੈਂਕੀ ’ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

07:30 AM Mar 12, 2024 IST
ਟੈਂਕੀ ’ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
Advertisement

ਪਵਨ ਕੁਮਾਰ ਵਰਮਾ
ਧੂਰੀ, 11 ਮਾਰਚ
ਇੱਥੇ 4161 ਮਾਸਟਰ ਕੇਡਰ ਵਿੱਚੋਂ 168 ਡੀਪੀਈ ਪੋਸਟ ਨਾਲ ਹੋਈ ਧੱਕੇਸ਼ਾਹੀ ਖ਼ਿਲਾਫ਼ 8 ਮਾਰਚ ਤੋਂ ਚਾਰ ਅਧਿਆਪਕ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਹੋਏ ਸਨ। ਬੀਤੀ ਰਾਤ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦਿਆਂ ਅੱਗ ’ਤੇ ਕਾਬੂ ਪਾ ਕੇ ਅਧਿਆਪਕਾਂ ਦੀ ਜਾਨ ਬਚਾਈ। ਇਸ ਦੌਰਾਨ 168 ਡੀਪੀਈ ਯੂਨੀਅਨ ਦੇ ਆਗੂ ਲਖਵੀਰ ਸਿੰਘ ਅਤੇ ਰਿਸ਼ੀ ਨੇ ਦੱਸਿਆ ਕਿ ਇਸ ਭਰਤੀ ਸਬੰਧੀ ਜਾਣ-ਬੁਝ ਕੇ ਸਿੱਖਿਆ ਵਿਭਾਗ ਨੇ ਅਦਾਲਤ ਵਿੱਚ ਸਹੀ ਪੱਖ ਨਹੀਂ ਰੱਖਿਆ। ਉਨ੍ਹਾਂ ਸਿੱਖਿਆ ਵਿਭਾਗ ’ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਹ ਕਈ ਮੰਤਰੀਆਂ, ਵਿਧਾਇਕਾਂ ਨੂੰ ਮਿਲ ਚੁੱਕੇ ਹਾਂ ਪਰ ਕਿਸੇ ਨੇ ਉਨ੍ਹਾਂ ਸਾਰ ਨਹੀਂ ਲਈ। ਜਦੋਂ ਉਨ੍ਹਾਂ ਦੀ ਕਿਤੇ ਸੁਣਵਾਈ ਨਾ ਹੋਈ ਤਾਂ ਅਜਿਹਾ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਖ਼ਬਰ ਲਿਖੇ ਜਾਣ ਤੱਕ ਅਧਿਆਪਕਾਂ ਵੱਲੋਂ ਕੱਕੜਵਾਲ ਚੌਕ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

Advertisement

Advertisement
Author Image

joginder kumar

View all posts

Advertisement
Advertisement
×