ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰੇ ਤੋਂ ਚੋਰੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ; ਕੇਸ ਦਰਜ

06:27 AM Aug 23, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 22 ਅਗਸਤ
ਇਲਾਕੇ ਦੇ ਪਿੰਡ ਭੁੱਚਰ ਕਲਾਂ ਦੇ ਗੁਰਦੁਆਰਾ ਬਾਬਾ ਹੀਰਾ ਦਾਸ ਦੀ ਗੋਲਕ ’ਚੋਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੇੜਲੇ ਪਿੰਡ ਭੁੱਚਰ ਖੁਰਦ ਦੇ ਵਾਸੀ ਹਰਪਾਲ ਸਿੰਘ ਨੂੰ ਲੋਕਾਂ ਨੇ ਕਾਬੂ ਕਰ ਕੇ ਝਬਾਲ ਪੁਲੀਸ ਦੇ ਹਵਾਲੇ ਕਰ ਦਿੱਤਾ|
ਗੁਰਦੁਆਰਾ ਦੇ ਗ੍ਰੰਥੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਕੱਲ੍ਹ ਜਿਵੇਂ ਹੀ ਨਿਤਨੇਮ ਕਰਕੇ ਗੁਰਦੁਆਰਾ ਦੇ ਦਰਬਾਰ ਸਾਹਿਬ ਦੇ ਕਮਰੇ ਨੂੰ ਤਾਲਾ ਲਗਾ ਕੇ ਚਲਾ ਗਿਆ ਤਾਂ ਮੁਲਜ਼ਮ ਨੇ ਆ ਕੇ ਦਰਬਾਰ ਸਾਹਿਬ ਦਾ ਤਾਲਾ ਤੋੜ ਕੇ ਗੋਲਕ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਗੁਰਦੁਆਰੇ ਦੇ ਸਾਹਮਣੇ ਰਹਿੰਦੇ ਨੰਬਰਦਾਰ ਦਿਲਬਾਗ ਸਿੰਘ ਨੇ ਕਾਬੂ ਕਰ ਲਿਆ ਅਤੇ ਉਸ ਨੇ ਇਸ ਸਬੰਧੀ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨਪ੍ਰੀਤ ਸਿੰਘ ਤੇ ਸਕੱਤਰ ਗੁਰਨਾਮ ਸਿੰਘ ਨੂੰ ਇਸ ਦੀ ਜਾਣਕਾਰੀ ਦਿੱਤੀ।
ਪਿੰਡ ਨਿਵਾਸੀਆਂ ਨੇ ਝਬਾਲ ਤੋਂ ਪੁਲੀਸ ਨੂੰ ਮੌਕੇ ’ਤੇ ਬੁਲਾ ਲਿਆ। ਪੁਲੀਸ ਅਧਿਕਾਰੀ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਚੋਰੀ ਕਰਨ ਵਿੱਚ ਮਦਦ ਦੇਣ ਲਈ ਵਰਤਿਆ ਜਾਣ ਵਾਲਾ ਸਰੀਆ, ਪੇਚਕਸ਼ ਤੇ ਬਾਲਾ ਬਰਾਮਦ ਕਰ ਲਿਆ ਹੈ|
ਇਸ ਸਬੰਧੀ ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 331 (3), 305, 62 ਅਧੀਨ ਕੇਸ ਦਰਜ ਕੀਤਾ ਹੈ।

Advertisement

Advertisement
Advertisement