ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਜਲਾ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ’ਚ ਸ਼ਾਮਲ ਹੋਏ

09:05 AM Oct 20, 2024 IST

ਅੰਮ੍ਰਿਤਸਰ (ਟਨਸ): ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ’ਚ ਸ਼ਮੂਲੀਅਤ ਕੀਤੀ ਤੇ ਇਸ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਏਜੰਡਾ ਪੈਟਰੋਲੀਅਮ ਪਦਾਰਥਾਂ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ, ਮੰਡੀਕਰਨ ਅਤੇ ਸਪਲਾਈ ਨਾਲ ਸਬੰਧਤ ਸੀ। ਇਸ ਵਿੱਚ ਰੇਲ ਮੰਤਰਾਲੇ ਦੇ ਨੁਮਾਇੰਦਿਆਂ ਤੋਂ ਵੀ ਜਾਣਕਾਰੀ ਮੰਗੀ ਗਈ ਤਾਂ ਜੋ ਭਵਿੱਖ ਵਿੱਚ ਭਾਰਤੀ ਰੇਲਵੇ ਦੀ ਊਰਜਾ ਤਬਦੀਲੀ ਯੋਜਨਾ ਵੱਲ ਧਿਆਨ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਪੈਟਰੋਲੀਅਮ ਉਤਪਾਦਾਂ ਤੇ ਕੁਦਰਤੀ ਗੈਸ ਦੀ ਮੰਗ ਦੇ ਪ੍ਰਬੰਧਨ ਦਾ ਮੁੱਦਾ ਸ਼ਾਮਲ ਸੀ।

Advertisement

Advertisement