For the best experience, open
https://m.punjabitribuneonline.com
on your mobile browser.
Advertisement

ਬੈਕਵਰਡ ਕਲਾਸਿਜ਼ ਕਮੇਟੀ ਦੇ ਮੈਂਬਰ ਬਣੇ ਔਜਲਾ

11:14 AM Aug 18, 2024 IST
ਬੈਕਵਰਡ ਕਲਾਸਿਜ਼ ਕਮੇਟੀ ਦੇ ਮੈਂਬਰ ਬਣੇ ਔਜਲਾ
Advertisement

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵਲੋਂ ਹੋਰਨਾਂ ਪੱਛੜੀਆਂ ਸ਼਼੍ਰੇਣੀਆਂ ਦੀ ਭਲਾਈ ਦਾ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਔਜਲਾ ਨੇ ਇਸ ਨਿਯੁਕਤੀ ਲਈ ਸਪੀਕਰ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ। ਸ੍ਰੀ ਔਜਲਾ ਨੇ ਕਿਹਾ ਕਿ ਉਹ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਰਹੇ ਹਨ ਅਤੇ ਹਰ ਵਰਗ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਇਸ ਕਮੇਟੀ ਰਾਹੀਂ ਉਹ ਪੱਛੜੀਆਂ ਸ਼਼੍ਰੇਣੀਆਂ ਦੇ ਹੱਕਾਂ ਲਈ ਕਈ ਯੋਜਨਾਵਾਂ `ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਇਲਾਕੇ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੱਛੜੀਆਂ ਸ਼਼੍ਰੇਣੀਆਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ। -ਖੇਤਰੀ ਪ੍ਰਤੀਨਿਧ

Advertisement

Advertisement
Advertisement
Author Image

Advertisement