ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਜਲਾ ਨੇ ਸੱਤ ਸਾਲਾਂ ’ਚ ਇਕ ਵੀ ਪਿੰਡ ਗੋਦ ਨਹੀਂ ਲਿਆ: ਸੰਧੂ

10:03 AM May 22, 2024 IST
ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਤੇ ਹੋਰ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 21 ਮਈ
ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੇਤ ਹੋਰ ਭਾਜਪਾ ਆਗੂਆਂ ਨੇ ਲੋਕ ਸਭਾ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ’ਤੇ ਨਿਸ਼ਾਨੇ ਸੇਧਦਿਆਂ ਉਨ੍ਹਾਂ ਵੱਲੋਂ ਜਾਰੀ ਕੀਤੇ ਇਕ ਇਸ਼ਤਿਹਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਇਸ ਸਬੰਧ ਵਿੱਚ ਸੱਦੇ ਗਏ ਪੱਤਰਕਾਰ ਸੰਮੇਲਨ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੇਤ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਅਵਿਨਾਸ਼ ਰਾਏ ਖੰਨਾ, ਹਿਮਾਚਲ ਤੋਂ ਭਾਜਪਾ ਆਗੂ ਸੁਰੇਸ਼ ਚੰਦੇਲ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਰਾਜਿੰਦਰ ਮੋਹਨ ਸਿੰਘ ਛੀਨਾ ਹਾਜ਼ਰ ਸਨ। ਸ੍ਰੀ ਸੰਧੂ ਨੇ ਕਿਹਾ, ‘‘ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਾਅਵੇ ਅਨੁਸਾਰ ਹੁਣ ਤੱਕ ਅੰਮ੍ਰਿਤਸਰ ਦਾ ਪੂਰਾ ਵਿਕਾਸ ਹੋ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੋਇਆ। ਸ੍ਰੀ ਔਜਲਾ ਨੇ ਲਗਪਗ ਚਾਰ ਸੌ ਸਕੂਲ ਅੱਪਗ੍ਰੇਡ ਕਰਨ ਦਾ ਦਾਅਵਾ ਕੀਤਾ ਹੈ, ਪਰ ਉਸ ਦੇ ਪਿੰਡ ਗੁਮਟਾਲੇ ਵਿੱਚ ਹੀ ਸਕੂਲ ਅੱਪਗ੍ਰੇਡ ਨਹੀਂ ਹੋਇਆ ਹੈ।’’ ਭਾਜਪਾ ਉਮੀਦਵਾਰ ਨੇ ਮੋਦੀ ਸਰਕਾਰ ਵੱਲੋਂ ਅੰਮ੍ਰਿਤਸਰ ਹਲਕੇ ਨੂੰ ਪਿਛਲੇ 10 ਸਾਲਾਂ ਦੌਰਾਨ ਦਿੱਤੇ ਫੰਡਾਂ ਦਾ ਵੇਰਵਾ ਵੀ ਜਾਰੀ ਕੀਤਾ। ਉਨ੍ਹਾਂ ਕਿਹਾ, ‘‘ਸੰਸਦ ਮੈਂਬਰ ਔਜਲਾ ਨੇ ਸੱਤ ਸਾਲਾਂ ਦੌਰਾਨ ਆਦਰਸ਼ ਗ੍ਰਾਮ ਯੋਜਨਾ ਤਹਿਤ ਇਕ ਵੀ ਪਿੰਡ ਗੋਦ ਲੈਣ ਵਿੱਚ ਦਿਲਚਸਪੀ ਨਹੀਂ ਦਿਖਾਈ ਪਰ ਐੱਮਪੀ ਫੰਡ ’ਚੋਂ ਚੰਡੀਗੜ੍ਹ ਗੋਲਫ ਕਲੱਬ ਨੂੰ ਲੱਖਾਂ ਰੁਪਏ ਦਿੱਤੇ ਸਨ। ਉਹ ਦੱਸਣ ਕਿ ਇਸ ਦਾ ਅੰਮ੍ਰਿਤਸਰ ਨੂੰ ਕੀ ਫਾਇਦਾ ਹੈ? ਉਹ ਸੰਸਦ ਦੀ ਖੇਤੀ ਸਲਾਹਕਾਰ ਕਮੇਟੀ ਦੇ ਮੈਂਬਰ ਹਨ ਪਰ ਕੀ ਉਨ੍ਹਾਂ ਨੇ ਕਦੇ ਕਿਸਾਨਾਂ ਦੀ ਭਲਾਈ ਲਈ ਕੋਈ ਸਲਾਹ ਜਾਂ ਸਿਫ਼ਾਰਸ਼ ਭੇਜੀ ਹੈ? ਉਹ ਅੰਮ੍ਰਿਤਸਰ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਵੀ ਹਨ, ਪਰ ਉਨ੍ਹਾਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਇੱਥੇ ਇਕ ਵੀ ਕਾਰਗੋ ਫਲਾਈਟ ਚਲਾਉਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ? ਉਹ ਦੱਸਣ ਕਿ ਇੱਥੇ ਸੋਲਰ ਐਨਰਜੀ ਦਾ ਕਿੰਨਾ ਕੰਮ ਹੋਇਆ? ਅੰਮ੍ਰਿਤਸਰ ਸਮਾਰਟ ਸਿਟੀ ਲਈ ਕੇਂਦਰ ਦਾ ਪੈਸਾ ਕਿੱਥੇ ਗਿਆ? ਤੁੰਗ ਢਾਬ ਡਰੇਨ ਦੀ ਸਮੱਸਿਆ ਦਾ ਹੱਲ ਕਿਉਂ ਨਹੀਂ ਕੀਤਾ? ਜਦੋਂ ਸੈਂਟਰ ਯੂਨੀਵਰਸਿਟੀ ਅਤੇ ਹੋਰ ਪ੍ਰਾਜੈਕਟ ਬਠਿੰਡਾ ਲੈ ਗਏ ਸਨ ਤਾਂ ਸੰਸਦ ਮੈਂਬਰ ਅੰਮ੍ਰਿਤਸਰ ਲਈ ਕਿਉਂ ਨਹੀਂ ਬੋਲਿਆ?’’ ਉਨ੍ਹਾਂ ਕਿਹਾ ਕਿ ਇੱਥੇ ਉਦਯੋਗ, ਵਪਾਰ ਅਤੇ ਖੇਤੀਬਾੜੀ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ। ਏਅਰਪੋਰਟ ਨੂੰ ਐਲੀਵੇਟਿਡ ਰੋਡ ਦੀ ਲੋੜ ਹੈ। ਲੋਕ ਨਸ਼ਿਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਅਜਿਹੇ ਮਾਮਲਿਆ ਵਿੱਚ ਕਾਂਗਰਸੀ ਉਮੀਦਵਾਰ ਅਤੇ ਸੰਸਦ ਮੈਂਬਰ ਕੋਲੋਂ ਜਵਾਬ ਮੰਗੇ ਹਨ। ਅੰਮ੍ਰਿਤਸਰ ਲੋਕ ਸਭਾ ਲਈ ਪਾਰਟੀ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’, ਕਾਂਗਰਸ ਅਤੇ ਅਕਾਲੀ ਦਲ ਦੇ ਜਾਲ ਵਿੱਚ ਨਾ ਫਸਣ ਅਤੇ ਵਿਕਸਤ ਦੇਸ਼, ਵਿਕਸਤ ਪੰਜਾਬ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਭਾਜਪਾ ਦੇ ਹੱਕ ਵਿੱਚ ਵੋਟ ਦੇਣ।

Advertisement

Advertisement
Advertisement