ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਜਲਾ ਵੱਲੋਂ ਯਾਤਰੀਆਂ ਦੀ ਪ੍ਰੇਸ਼ਾਨੀ ਘੱਟ ਕਰਨ ’ਤੇ ਜ਼ੋਰ

06:42 AM Nov 21, 2024 IST
ਮੀਟਿੰਗ ’ਚ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਗੁਰਜੀਤ ਔਜਲਾ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਨਵੰਬਰ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਏਅਰਪੋਰਟ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਜ਼ੋਰ ਦਿੰਦਿਆਂ ਕਿਹਾ ਕਿ ਮੁਸਾਫ਼ਰਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਘੱਟ ਕੀਤੀਆਂ ਜਾਣ ਅਤੇ ਹਵਾਈ ਉਡਾਣਾਂ ਵਧਾਈਆਂ ਜਾਣ। ਉਨ੍ਹਾਂ ਪਾਰਕਿੰਗ ਖੇਤਰ ਦੀ ਮੁਰੰਮਤ ਕਰਨ ਲਈ ਵੀ ਆਖਿਆ ਹੈ। ਇਸ ਮੀਟਿੰਗ ਵਿੱਚ ਹਵਾਈ ਕੰਪਨੀਆਂ ਦੇ ਪ੍ਰਬੰਧਕਾਂ ਅਤੇ ਹਵਾਈ ਅੱਡੇ ਦੇ ਕਈ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸ੍ਰੀ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਸਿੱਧੀ ਉਡਾਣ ਵਾਂਗ ਹੋਰ ਧਾਰਮਿਕ ਅਸਥਾਨਾਂ ਲਈ ਵੀ ਉਡਾਣਾਂ ਚੱਲਣੀਆਂ ਚਾਹੀਦੀਆਂ ਹਨ। ਇਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇੱਥੋਂ ਹੋਰ ਧਾਰਮਿਕ ਅਸਥਾਨਾਂ ਲਈ ਵੀ ਹਵਾਈ ਮਾਰਗ ਰਾਹੀਂ ਜਾ ਸਕਣਗੇ। ਉਨ੍ਹਾਂ ਹੋਰ ਸ਼ਹਿਰਾਂ ਲਈ ਵੀ ਉਡਾਣਾਂ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ। ਸੰਸਦ ਮੈਂਬਰ ਨੇ ਸਲਾਹਕਾਰ ਕਮੇਟੀ ਨੂੰ ਦੱਸਿਆ ਕਿ ਕਈ ਯਾਤਰੀਆਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ਦੀ ਬਜਾਇ ਅੰਮ੍ਰਿਤਸਰ ਹਵਾਈ ਅੱਡੇ ’ਤੇ ਚੈਕਿੰਗ ਦੇ ਨਾਂ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਯਾਤਰੀ ਜੀਪੀਐੱਸ ਸਿਸਟਮ ਨਾਲ ਵਿਦੇਸ਼ ਤੋਂ ਆ ਰਿਹਾ ਸੀ, ਪਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਲਈ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਸੁਰੱਖਿਆ ਨਾਲ ਸਮਝੌਤਾ ਵੀ ਨਾ ਹੋਵੇ ਅਤੇ ਬੇਕਸੂਰ ਯਾਤਰੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ।

Advertisement

ਹਵਾਈ ਅੱਡੇ ’ਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ

ਸ੍ਰੀ ਔਜਲਾ ਨੇ ਕਿਹਾ ਕਿ ਏਅਰਪੋਰਟ ’ਤੇ ਪਾਰਕਿੰਗ ਠੇਕੇਦਾਰਾਂ ਵੱਲੋਂ ਕਈ ਵਾਰ ਨਾਜਾਇਜ਼ ਵਸੂਲੀ ਕੀਤੀ ਜਾਂਦੀ ਹੈ, ਜੋ ਗਲਤ ਹੈ। ਉਨ੍ਹਾਂ ਮੰਗ ਕੀਤੀ ਕਿ ਪਾਰਕਿੰਗ ਖੇਤਰ ਦੀ ਮੁਰੰਮਤ ਕਰ ਕੇ ਇੱਕ ਵਾਰ ਵਿੱਚ ਅੰਤਿਮ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸੈਰ-ਸਪਾਟਾ ਖੇਤਰ ਹੈ ਅਤੇ ਇਸ ਦੀ ਆਰਥਿਕਤਾ ਯਾਤਰੀਆਂ ’ਤੇ ਨਿਰਭਰ ਕਰਦੀ ਹੈ, ਇਸ ਲਈ ਯਾਤਰੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਹਵਾਈ ਅੱਡੇ ’ਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

Advertisement
Advertisement