ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਮਿਲੇ ਔਜਲਾ

07:17 AM Jul 03, 2024 IST
ਕੇਂਦਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕਰਦੇ ਹੋਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੁਲਾਈ
ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤਣ ਮਗਰੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਦਿੱਲੀ ਵਿੱਚ ਕੇਂਦਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਅੰਮ੍ਰਿਤਸਰ ਹਵਾਈ ਅੱਡੇ ਦੇ ਵਿਸਤਾਰ ਅਤੇ ਨਵੀਆਂ ਉਡਾਣਾਂ ਸਬੰਧੀ ਚਰਚਾ ਕੀਤੀ ਹੈ। ਸ੍ਰੀ ਔਜਲਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਉਡਾਣ ਸਬੰਧੀ ਵਿਚਾਰ ਵਟਾਂਦਰਾ ਹੋਇਆ। ਇਸ ਦੌਰਾਨ ਫੌਜ ਦੇ ਜਵਾਨਾਂ ਨੂੰ ਸਹੂਲਤਾਂ ਦੇਣ ਲਈ ਗੁਹਾਟੀ ਲਈ ਸਿੱਧੀ ਹਵਾਈ ਉਡਾਣ ਬਾਰੇ ਵੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਫੌਜ ਦੇ ਜਵਾਨ ਤਿੰਨ ਦਿਨ ਦਾ ਸਫਰ ਤੈਅ ਕਰਕੇ ਰੇਲ ਗੱਡੀ ਰਾਹੀਂ ਆਪਣੀ ਮੰਜ਼ਿਲ ’ਤੇ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਸੈਰ ਸਪਾਟੇ ਤੇ ਵਾਧੇ ਲਈ ਅੰਮ੍ਰਿਤਸਰ ਤੋਂ ਧਰਮਸ਼ਾਲਾ ਲਈ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ । ਇਸ ਨਾਲ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਦਾ ਸਮਾਂ ਬਚੇਗਾ। ਸ੍ਰੀ ਔਜਲਾ ਨੇ ਥਾਈ ਏਅਰਵੇਜ਼ ਵੱਲੋਂ ਅੰਮ੍ਰਿਤਸਰ ਤੋਂ ਉਡਾਣਾਂ ਸ਼ੁਰੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲ ਕੀਤੀ ਅਤੇ ਹੋਰ ਕੌਮਾਂਤਰੀ ਉਡਾਣਾਂ ਨੂੰ ਵਧਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅੰਮ੍ਰਿਤਸਰ ਤੋਂ ਯੂਕੇ ਦੇ ਹੀਥਰੋ ਹਵਾਈ ਅੱਡੇ ਲਈ ਸਿੱਧੀ ਉਡਾਣ ਸ਼ੁਰੂ ਕਰਨ ਬਾਰੇ ਗੱਲਬਾਤ ਹੋਈ।

Advertisement

ਹਲਵਾਰਾ ਹਵਾਈ ਅੱਡੇ ਦੀ ਉਸਾਰੀ ਮੁਕੰਮਲ ਹੋਣ ਦੇ ਨਾਲ ਹੀ ਉਡਾਣਾਂ ਹੋਣਗੀਆਂ ਸ਼ੁਰੂ

ਮਾਛੀਵਾੜਾ/ਰਾਏਕੋਟ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ): ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰ ਕੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਜਲਦ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨਾਇਡੂ ਨੇ ਹਵਾਈ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੁੰਦੇ ਸਾਰ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨਾਇਡੂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਪਹਿਲਕਦਮੀ ਕਰਨ ’ਤੇ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਨੂੰ ਮੁੱਖ ਮਾਰਗ ਨਾਲ ਜੋੜਨ ਲਈ ਪਹੁੰਚ ਸੜਕਾਂ, ਚਾਰਦੀਵਾਰੀ 2021 ਵਿੱਚ ਹੀ ਪੂਰਾ ਕਰ ਲਿਆ ਗਿਆ ਸੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਸਥਾਈ ਹਵਾਈ ਅੱਡੇ ਦੇ ਟਰਮੀਨਲ ਦੀ ਉਸਾਰੀ ਦਾ ਕੰਮ ਜਨਵਰੀ 2022 ਵਿੱਚ ਸ਼ੁਰੂ ਕੀਤਾ ਗਿਆ ਸੀ।

Advertisement
Advertisement
Advertisement