ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਜਲਾ ਵੱਲੋਂ ਅਧੂਰੇ ਪੁਲ ਮੁਕੰਮਲ ਕਰਵਾਉਣ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

09:31 AM Jun 30, 2024 IST
ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੁਰਜੀਤ ਔਜਲਾ ਅਤੇ ਸੁਖਜਿੰਦਰ ਰੰਧਾਵਾ।

ਟ੍ਰਿਬਿਉੂਨ ਨਿਉੂ਼ਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ ਵਿੱਚ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹਿਰ ਵਿੱਚ ਰੁਕੇ ਤੇ ਅਧੂਰੇ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਦੀ ਅਪੀਲ ਕੀਤੀ।
ਕੇਂਦਰੀ ਮੰਤਰੀ ਨਾਲ ਮੁਲਾਕਾਤ ਮਗਰੋਂ ਸ੍ਰੀ ਔਜਲਾ ਨੇ ਦੱਸਿਆ ਕਿ ਲੁਹਾਰਕਾ ਰੋਡ ’ਤੇ ਨਿਰਮਾਣ ਅਧੀਨ ਪੁਲ ਦੇ ਰੁਕੇ ਹੋਏ ਕੰਮ ਬਾਰੇ ਉਨ੍ਹਾਂ ਨਾਲ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਨੂੰ ਜਲਦੀ ਸ਼ੁਰੂ ਕਰਨ ਲਈ ਅਪੀਲ ਕੀਤੀ| ਰੱਈਆ ਪੁਲ ਦੇ ਰੁਕੇ ਹੋਏ ਕੰਮ ਨੂੰ ਪੂਰਾ ਕਰਵਾਉਣ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਨ੍ਹਾਂ ਦੋਵਾਂ ਪੁਲਾਂ ਬਾਰੇ ਕੰਮ ਜਲਦੀ ਸ਼ੁਰੂ ਕਰਵਾ ਕੇ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ| ਇਸ ਦੌਰਾਨ ਸ਼ਹਿਰ ਵਿੱਚ ਰੁਕੀਆਂ ਉਸਾਰੀਆਂ ਅਤੇ ਹਾਈਵੇਅ ਦੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਬਾਰੇ ਵੀ ਚਰਚਾ ਕੀਤੀ ਗਈ। ਸ੍ਰੀ ਔਜਲਾ ਨੇ ਕਿਹਾ ਕਿ ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਨ ਲਈ ਸੂਬਾ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਅਹਿਮ ਮੀਟਿੰਗ ਵਿੱਚ ਰਾਜ ਸਰਕਾਰ ਵੱਲੋਂ ਹਾਈਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਮੱਠੀ ਪ੍ਰਕਿਰਿਆ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਹਾਈਵੇਅ ਦਾ ਕੰਮ ਵੀ ਜਲਦੀ ਪੂਰਾ ਕੀਤਾ ਜਾ ਸਕੇ ਅਤੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਜ਼ਮੀਨ ਗ੍ਰਹਿਣ ਕਰਨ ਦੀ ਹੌਲੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਹਾਈਵੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਜ਼ਮੀਨ ਐਕੁਆਇਰ ਦੀ ਪ੍ਰਕਿਰਿਆ ਨੂੰ ਜਲਦੀ ਪੂਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਕਈ ਨਵੇਂ ਪ੍ਰਾਜੈਕਟਾਂ ਬਾਰੇ ਵੀ ਕੇਂਦਰੀ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਨਾਲ ਗੁਰੂ ਨਗਰੀ ਨੂੰ ਹੋਰ ਵੀ ਸੁਵਿਧਾਜਨਕ ਬਣਾਇਆ ਜਾਵੇਗਾ ਅਤੇ ਸੈਲਾਨੀਆਂ ਦੇ ਨਾਲ-ਨਾਲ ਇਲਾਕਾ ਵਾਸੀਆਂ ਨੂੰ ਵੀ ਰਾਹਤ ਮਿਲੇ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਘਾਵਾ ਵੀ ਮੌਜੂਦ ਸਨ।

Advertisement

Advertisement
Advertisement