ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਜਲਾ ਵੱਲੋਂ ਕੇਂਦਰੀ ਮੰਤਰੀ ਖੱਟਰ ਨਾਲ ਮੁਲਾਕਾਤ

06:27 AM Nov 26, 2024 IST

ਅੰਮ੍ਰਿਤਸਰ (ਟਨਸ):

Advertisement

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਾਵਰ, ਹਾਊਸਿੰਗ ਅਤੇ ਅਰਬਨ ਮਾਮਲਿਆ ਬਾਰੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਸ਼ਹਿਰ ਲਈ ਵਾਰਾਣਸੀ ਦੀ ਤਰਜ਼ ’ਤੇ ਪ੍ਰਾਜੈਕਟਾਂ ਦੀ ਮੰਗ ਕੀਤੀ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਚਾਰ ਮੁੱਖ ਮਾਰਗਾਂ ਨਾਲ ਜੋੜਨ ਲਈ ਵੀ ਚਰਚਾ ਕੀਤੀ। ਔਜਲਾ ਨੇ ਕਿਹਾ ਕਿ ਵਾਰਾਣਸੀ ਵਾਂਗ ਅੰਮ੍ਰਿਤਸਰ ਵੀ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕਾਂ ਦੀ ਆਸਥਾ ਹੈ ਅਤੇ ਇਸ ਸ਼ਹਿਰ ਨੂੰ ਵਾਰਾਣਸੀ ਦੀ ਤਰਜ਼ ’ਤੇ ਪ੍ਰਾਜੈਕਟ ਦੇਣ ਨਾਲ ਨਾ ਸਿਰਫ਼ ਸ਼ਹਿਰ ਦਾ ਵਿਕਾਸ ਹੋਵੇਗਾ ਸਗੋਂ ਲੋਕਾਂ ਦਾ ਵਿਸ਼ਵਾਸ ਵੀ ਵਧੇਗਾ| ਸੰਸਦ ਮੈਂਬਰ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ।

Advertisement
Advertisement