ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਜਲਾ ਨੇ ਸੰਸਦ ਵਿੱਚ ਅਟਾਰੀ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦਾ ਮੁੱਦਾ ਚੁੱਕਿਆ

07:53 AM Aug 08, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਅਗਸਤ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਅਟਾਰੀ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲ੍ਹਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ 1965 ਅਤੇ 1971 ਦੀਆਂ ਜੰਗਾਂ ਮਗਰੋਂ ਵੀ ਇਹ ਵਪਾਰ ਬੰਦ ਨਹੀਂ ਹੋਇਆ ਸੀ ਪਰ ਹੁਣ ਬਾਲਾਕੋਟ ਹਮਲੇ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਹੈ ਜਦਕਿ ਇਹ ਦੁਵੱਲਾ ਵਪਾਰ ਅੰਮ੍ਰਿਤਸਰ ਵਿੱਚ ਰੁਜ਼ਗਾਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ ਸੀ। ਸੰਸਦ ਮੈਂਬਰ ਨੇ ਸਿਫ਼ਰ ਕਾਲ ਦੌਰਾਨ ਕਿਹਾ ਕਿ ਅਟਾਰੀ ਵਾਹਗਾ ਬਾਰਡਰ, ਜਿੱਥੋਂ ਸਾਲਾਂ ਤੋਂ ਪਾਕਿਸਤਾਨ ਨਾਲ ਵਪਾਰ ਹੁੰਦਾ ਸੀ, ਨੂੰ ਬਾਲਾਕੋਟ ਹਮਲੇ ਮਗਰੋਂ 200 ਫ਼ੀਸਦੀ ਕਸਟਮ ਡਿਊਟੀ ਲਗਾ ਕੇ ਬੰਦ ਕਰ ਦਿੱਤਾ ਗਿਆ। ਜਦੋਂ ਵਪਾਰ ਖੁੱਲ੍ਹਾ ਸੀ ਤਾਂ ਰੋਜ਼ਾਨਾ ਲਗਪਗ 500 ਟਰੱਕ ਆਉਂਦੇ ਸਨ। ਵਪਾਰ ਬੰਦ ਹੋਣ ਕਾਰਨ ਕਰੀਬ 10 ਹਜ਼ਾਰ ਲੋਕ ਬੇਰੁਜ਼ਗਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਉਦਯੋਗ ਲਗਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ ਤੋਂ ਚੱਲ ਰਹੇ ਕਾਰੋਬਾਰ ਅਤੇ ਰੁਜ਼ਗਾਰ ਨੂੰ ਬੰਦ ਕੀਤਾ ਜਾ ਰਿਹਾ ਹੈ। ਕਾਰੋਬਾਰ ਬੰਦ ਹੋਣ ਕਾਰਨ ਟਰੱਕ ਡਰਾਈਵਰ, ਕੁਲੀ ਅਤੇ ਹੋਰ ਬੇਰੁਜ਼ਗਾਰ ਹੋ ਗਏ। 120 ਏਕੜ ਵਿੱਚ ਬਣੀ ਆਈਸੀਪੀ ਜਿਸ ਦਾ ਉਦਘਾਟਨ 2012 ਵਿੱਚ ਹੋਇਆ ਸੀ, ਹੁਣ ਖਾਲੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਵਪਾਰ ਮੁੜ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਾ ਹੋਣ ਕਾਰਨ ਇੱਥੇ ਕੋਈ ਉਦਯੋਗ ਨਹੀਂ ਹੈ, ਇਸ ਲਈ ਇਸ ਰੁਜ਼ਗਾਰ ਦਾ ਬੰਦ ਹੋਣਾ ਲੋਕਾਂ ਲਈ ਬਹੁਤ ਨੁਕਸਾਨਦਾਇਕ ਹੈ।

Advertisement

Advertisement