ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਔਜਲਾ ਨੇ ਟੀਬੀ ਹਸਪਤਾਲ ਦੀ ਖਸਤਾ ਹਾਲਤ ਦਾ ਮੁੱਦਾ ਚੁੱਕਿਆ

06:09 AM Mar 25, 2025 IST
featuredImage featuredImage
ਟੀਬੀ ਹਸਪਤਾਲ ਦੀ ਖਸਤਾ ਹਾਲਤ ਦੀ ਮੂੰਹ ਬੋਲਦੀ ਤਸਵੀਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਮਾਰਚ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਵਿੱਚ ਅੰਮ੍ਰਿਤਸਰ ਦੇ ਟੀਬੀ ਹਸਪਤਾਲ ਦੀ ਤਰਸਯੋਗ ਹਾਲਤ ਦਾ ਮੁੱਦਾ ਉਠਾਇਆ ਅਤੇ ਪੁੱਛਿਆ ਕਿ ਕੀ ਸਰਕਾਰ ਉਸ ਪੁਰਾਣੇ ਹਸਪਤਾਲ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਚੁੱਕ ਰਹੀ ਹੈ। ਉਨ੍ਹਾਂ ਸੰਸਦ ਵਿੱਚ ਕਿਹਾ ਕਿ ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ 1937 ਵਿੱਚ ਟੀਬੀ ਹਸਪਤਾਲ ਬਣਾਇਆ ਗਿਆ ਸੀ, ਜੋਆਜ਼ਾਦੀ ਤੋਂ ਪਹਿਲਾਂ ਦਾ ਹੈ। ਇਸ ਵਿੱਚ 100 ਮਰੀਜ਼ਾਂ ਦੇ ਰਹਿਣ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਾ ਟੀਬੀ ਹਸਪਤਾਲ ਉੱਤਰੀ ਭਾਰਤ ਦਾ ਇੱਕ ਵੱਡਾ ਹਸਪਤਾਲ ਹੈ ਜਿੱਥੇ ਗਰੀਬ ਲੋਕ ਆਉਂਦੇ ਹਨ ਪਰ ਹਸਪਤਾਲ ਦੀ ਹਾਲਤ ਬਹੁਤ ਤਰਸਯੋਗ ਹੈ। ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਸਰਹੱਦੀ ਖੇਤਰ ਵਿੱਚ ਸਥਿਤ ਟੀਬੀ ਹਸਪਤਾਲ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਚੁੱਕ ਰਹੀ ਹੈ।
ਇਸ ਸਵਾਲ ਦੇ ਜਵਾਬ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਖਾਸ ਹਸਪਤਾਲ ਬਾਰੇ ਪੁੱਛਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਬਾਰੇ ਲਿਖਤੀ ਰੂਪ ਵਿੱਚ ਜਾਣਕਾਰੀ ਦਿੱਤੀ ਜਾਵੇ ਤਾ ਜੋ ਉਸ ਬਾਰੇ ਪਤਾ ਕਰ ਸਕਣ ਅਤੇ ਇਸਨੂੰ ਮਜ਼ਬੂਤ ਕਰਨ ਲਈ ਜੋ ਵੀ ਜ਼ਰੂਰੀ ਹੋਵੇਗਾ ਉਹ ਕਰਨਗੇ।

Advertisement

Advertisement