For the best experience, open
https://m.punjabitribuneonline.com
on your mobile browser.
Advertisement

ਔਜਲਾ ਹੱਥਕੜੀਆਂ ਲਗਾ ਕੇ ਸੰਸਦ ਭਵਨ ਪਹੁੰਚੇ

05:04 AM Feb 07, 2025 IST
ਔਜਲਾ ਹੱਥਕੜੀਆਂ ਲਗਾ ਕੇ ਸੰਸਦ ਭਵਨ ਪਹੁੰਚੇ
ਸੰਸਦ ਮੈਂਬਰ ਗੁਰਜੀਤ ਔਜਲਾ ਹੱਥਕੜੀਆਂ ਲਗਾ ਕੇ ਸੰਸਦ ਭਵਨ ਪਰਿਸਰ ਵਿਚ ਵਿਰੋਧ ਪ੍ਰਦਰਸ਼ਨ ਕਰਦੇ ਹੋਏ।
Advertisement
ਜਗਤਾਰ ਸਿੰਘ ਲਾਂਬਾ
Advertisement

ਅੰਮ੍ਰਿਤਸਰ, 6 ਫਰਵਰੀ

Advertisement
Advertisement

ਅਮਰੀਕਾ ’ਚੋਂ ਕੱਢੇ ਗਏ ਭਾਰਤੀਆਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤੇ ਜਾਣ ਤੋਂ ਭੜਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਖੁਦ ਹੱਥਕੜੀਆਂ ਲਗਾ ਕੇ ਸੰਸਦ ਪਹੁੰਚੇ ਅਤੇ ਸਰਕਾਰ ਕੋਲ ਰੋਸ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਪਰਤੇ ਲੋਕਾਂ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਗਿਆ ਅਤੇ ਸਰਕਾਰ ਚੁੱਪ ਬੈਠੀ ਹੈ। ਉਨ੍ਹਾਂ ਕਿਹਾ ਕਿ ਇਸ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਅਮਰੀਕਾ ਵੱਲੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਸ਼ਾਨ, ਪ੍ਰਭੂਸੱਤਾ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਹਰ ਭਾਰਤੀ ਦੇ ਸਨਮਾਨ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਵਿੱਚ ਰੁੱਝੀ ਹੋਈ ਹੈ, ਜਿਸ ਕਾਰਨ ਜਹਾਜ਼ ਨੂੰ ਦਿੱਲੀ ਵਿੱਚ ਉਤਰਨ ਨਹੀਂ ਦਿੱਤਾ ਗਿਆ। ਉਸ ਜਹਾਜ਼ ਵਿੱਚ ਹਰ ਰਾਜ ਦੇ ਲੋਕ ਸਨ ਪਰ ਜਵਾਬ ਦੇਣ ਤੋਂ ਬਚਣ ਲਈ ਇਸ ਨੂੰ ਅੰਮ੍ਰਿਤਸਰ ਵਿੱਚ ਉਤਾਰਿਆ ਗਿਆ। ਔਜਲਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੀਤਾ ਹੈ, ਉਸ ਦਾ ਜਵਾਬ ਦੇਣਾ ਪਵੇਗਾ।

Advertisement
Author Image

Advertisement