ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਜਲਾ ਵੱਲੋਂ ਅਖਾੜੇ ’ਚ ਪਹਿਲਵਾਨਾਂ ਨਾਲ ਜ਼ੋਰ-ਅਜ਼ਮਾਇਸ਼

07:57 AM May 09, 2024 IST
ਅਖਾੜੇ ਵਿੱਚ ਪਹਿਲਵਾਨਾਂ ਨਾਲ ਜ਼ੋਰ-ਅਜ਼ਮਾਇਸ਼ ਕਰਦੇ ਹੋਏ ਗੁਰਜੀਤ ਸਿੰਘ ਔਜਲਾ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਮਈ
ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਚੋਣ ਪ੍ਰਚਾਰ ਦੌਰਾਨ ਅੱਜ ਅਚਾਨਕ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਦੇ ਅਖਾੜੇ ’ਚ ਵਿੱਚ ਪਹੁੰਚ ਗਏ। ਇਸ ਦੌਰਾਨ ਉਨ੍ਹਾਂ ਆਪਣੇ ਬਚਪਨ ਦੇ ਦਿਨਾਂ ਨੂੰ ਯਾਦ ਕਰਦਿਆਂ ਅਖਾੜੇ ਵਿੱਚ ਜ਼ੋਰ-ਅਜ਼ਮਾਇਸ਼ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਇਹ ਹੀ ਅਸਲੀ ਪੰਜਾਬ ਦੀ ਜਵਾਨੀ ਹੈ ਜਿਹੜੀ ਹਰ ਕਿਸੇ ਨੂੰ ਮਾਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਇਸ ਸਮੇਂ ਨਸ਼ਿਆਂ ਦੀ ਮਾਰ ਹੇਠ ਹੈ ਪਰ ਅੱਜ ਅਖਾੜੇ ਵਿੱਚ ਆਉਣ ਤੋਂ ਬਾਅਦ ਉਹ ਮਹਿਸੂਸ ਕਰ ਰਹੇ ਹਨ ਕਿ ਨੌਜਵਾਨ ਅੱਜ ਵੀ ਤਰੱਕੀ ਚਾਹੁੰਦੇ ਹਨ। ਉਹ ਨਸ਼ਿਆਂ ਦੀ ਗ੍ਰਿਫ਼ਤ ਤੋਂ ਬਚਣਾ ਚਾਹੁੰਦੇ ਹਨ ਅਤੇ ਇਸ ਲਈ ਉਹ ਆਪਣੇ ਪੱਧਰ ’ਤੇ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਹ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਨਸ਼ਿਆਂ ਦਾ ਮੁੱਦਾ ਉਠਾਉਂਦੇ ਰਹੇ ਹਨ ਪਰ ਇਸ ਵਾਰ ਜੇ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਇਸ ਮੁੱਦੇ ਨੂੰ ਗੰਭੀਰਤਾ ਨਾਲ ਰੱਖਣਗੇ ਅਤੇ ਇਸ ਸਬੰਧੀ ਉਪਰਾਲੇ ਵੀ ਕਰਨਗੇ। ਔਜਲਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੌਜਵਾਨ ਵਿਦੇਸ਼ ਜਾਣ ਦੀ ਬਜਾਏ ਆਪਣੇ ਸੂਬੇ ਵਿੱਚ ਕੰਮ ਕਰਨ ਅਤੇ ਆਪਣੇ ਨਾਲ-ਨਾਲ ਸ਼ਹਿਰ ਦਾ ਵਿਕਾਸ ਵੀ ਕਰਨ।

Advertisement

Advertisement
Advertisement