For the best experience, open
https://m.punjabitribuneonline.com
on your mobile browser.
Advertisement

ਔਜਲਾ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਰੱਖਣ ਲਈ ਭੁੱਖ ਹੜਤਾਲ ਦੀ ਚਿਤਾਵਨੀ

10:46 AM Nov 09, 2024 IST
ਔਜਲਾ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਰੱਖਣ ਲਈ ਭੁੱਖ ਹੜਤਾਲ ਦੀ ਚਿਤਾਵਨੀ
ਨੌਵਲਟੀ ਚੌਕ ’ਤੇ ਲੋਕਾਂ ਨੂੰ ਮੌਕਾ ਦਿਖਾਉਂਦੇ ਹੋਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਨਵੰਬਰ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਗਰ ਨਿਗਮ, ਬਿਜਲੀ ਵਿਭਾਗ ਅਤੇ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸੜਕਾਂ ਦੇ ਆਲੇ-ਦੁਆਲੇ ਕੀਤੇ ਕਬਜ਼ਿਆਂ ਅਤੇ ਗੰਦਗੀ ਦੇ ਹਾਲਾਤ ਦਿਖਾਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 15 ਦਿਨਾਂ ਦੇ ਅੰਦਰ ਸ਼ਹਿਰ ਦੇ ਹਾਲਾਤ ਨਾ ਸੁਧਰੇ ਅਤੇ ਗੰਦਗੀ ਨਾ ਹਟਾਈ ਗਈ ਤਾਂ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਜਾਣਗੇ।
ਇਸ ਤੋਂ ਪਹਿਲਾਂ ਸਵੇਰੇ ਸੰਸਦ ਮੈਂਬਰ ਨੇ ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਯੋਗੇਸ਼ ਸ਼ਰਮਾ ਤੇ ਡਾ. ਕਿਰਨ, ਸਹਾਇਕ ਮੈਡੀਕਲ ਅਫ਼ਸਰ ਡਾ. ਰਮਾ, ਬਿਜਲੀ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਨਾਲ ਦਫ਼ਤਰ ਵਿੱਚ ਮੀਟਿੰਗ ਕੀਤੀ|
ਸ਼ਹਿਰ ਦੇ ਹਾਲਾਤਾਂ ’ਤੇ ਚਰਚਾ ਕੀਤੀ ਗਈ ਅਤੇ ਫਿਰ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਅਸਲੀਅਤ ਦਿਖਾਉਣ ਲਈ ਸੜਕਾਂ ’ਤੇ ਬੁਲਾਇਆ। ਉਨ੍ਹਾਂ ਅਧਿਕਾਰੀਆਂ ਨੂੰ ਨਾਵਲਟੀ ਚੌਕ ਵਿਖੇ ਕੀਤੇ ਗਏ ਕਬਜ਼ਿਆਂ ਅਤੇ ਗੰਦਗੀ ਦੇ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਭ ਤੋਂ ਵਿਅਸਤ ਅਤੇ ਪਸੰਦੀਦਾ ਜਗ੍ਹਾ ਗੰਦਗੀ ਨਾਲ ਭਰੀ ਹੋਈ ਹੈ। ਸੁੰਦਰਤਾ ਦਾ ਕੋਈ ਨਾਮੋ-ਨਿਸ਼ਾਨ ਨਹੀਂ, ਚੂਹਿਆਂ ਨੇ ਸਾਰਾ ਇਲਾਕਾ ਵਿਗਾੜ ਦਿੱਤਾ ਹੈ ਪਰ ਨਿਗਮ ਸੁੱਤਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ। ਕਿਉਂਕਿ ਨਗਰ ਨਿਗਮ ਕੋਲ ਫੰਡਾਂ ਦੀ ਘਾਟ ਹੈ। ਨਗਰ ਨਿਗਮ ਨੂੰ ਵਿੱਤ ਕਮਿਸ਼ਨ ਤੋਂ ਵੀ ਪੈਸੇ ਨਹੀਂ ਮਿਲ ਰਹੇ ਅਤੇ ਹੁਣ ਉਨ੍ਹਾਂ ਕੋਲ ਤਨਖਾਹਾਂ ਦੇਣ ਲਈ ਵੀ ਪੈਸੇ ਨਹੀੰ ਹਨ ਪਰ ਫਿਰ ਵੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਸੀਟਾਂ ਤੋਂ ਉੱਠ ਕੇ ਅਤੇ ਦਫ਼ਤਰਾਂ ਤੋਂ ਬਾਹਰ ਆ ਕੇ ਹਫ਼ਤੇ ਵਿੱਚ ਘੱਟੋ-ਘੱਟ ਤਿੰਨ ਦਿਨ ਜ਼ਮੀਨੀ ਪੱਧਰ ’ਤੇ ਸਥਿਤੀ ਨੂੰ ਦੇਖਣ। ਕਿਉਂਕਿ ਫਾਈਲਾਂ ਵਿੱਚ ਕੰਮ ਤਾਂ ਹੋ ਰਿਹਾ ਹੈ ਪਰ ਅਸਲੀਅਤ ਤੋਂ ਕੋਹਾਂ ਦੂਰ ਹੈ। ਸੰਸਦ ਮੈਂਬਰ ਨੇ ਕਿਹਾ ਕਿ ਘੱਟੋ-ਘੱਟ ਸ਼ਹਿਰ ਦੇ ਸੈਲਾਣੀਆ ਦੀ ਆ ਮਦ ਵਾਲੇ ਇਲਾਕਿਆਂ ਨੂੰ ਸਾਫ਼ ਰੱਖਿਆ ਜਾਵੇ ਤਾਂ ਜੋ ਸੈਲਾਨੀਆਂ ਨੂੰ ਨਿਰਾਸ਼ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਧਿਕਾਰੀ ਇਨ੍ਹਾਂ ਕੰਮਾਂ ਲਈ ਐਸਟੀਮੇਟ ਬਣਾਉਣ ਅਤੇ ਉਹ ਇਸ ਲਈ ਐਮ.ਪੀ ਲੈਡ ਫੰਡ ਦੇਣਗੇ।

Advertisement

ਕਾਂਗਰਸੀ ਸੰਸਦ ਮੈਂਬਰ ਨੇ ਪੰਜਾਬ ਸਰਕਾਰ ਨੂੰ ਘੇਰਿਆ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸ਼ਹਿਰ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਕੱਲੇ ਅੰਮ੍ਰਿਤਸਰ ਹੀ ਨਹੀਂ ਸਗੋਂ ਪੂਰੇ ਪੰਜਾਬ ਵਿਚ ਇਹੋ ਹਾਲ ਹੈ, ਜਦੋਂਕਿ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਵਿੱਚ ਕੂੜਾ ਚੁੱਕਣ ਲਈ ਕੰਪਨੀ ਨਾਲ ਗੱਲਬਾਤ ਦਾ ਜਾਇਜ਼ਾ ਵੀ ਲਿਆ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਜੇਕਰ 15 ਦਿਨਾਂ ਵਿੱਚ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਅਤੇ ਲੋਕਾਂ ਨੂੰ ਰਾਹਤ ਨਾ ਮਿਲੀ ਤਾਂ ਉਹ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠ ਕੇ ਸਰਕਾਰ ਨੂੰ ਜਗਾਉਣਗੇ।

Advertisement

Advertisement
Author Image

joginder kumar

View all posts

Advertisement