ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਜਲਾ ਦੀ ਜਿੱਤ ਨੇ ਕਾਂਗਰਸ ਦੀ ਉਮੀਦ ਜਗਾਈ: ਹਰਪ੍ਰਤਾਪ ਅਜਨਾਲਾ

10:14 AM Jun 05, 2024 IST
ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਹਰਪ੍ਰਤਾਪ ਸਿੰਘ ਅਜਨਾਲਾ ਤੇ ਆਗੂ। -ਫੋਟੋ:ਮਿੰਟੂ

ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 4 ਜੂਨ
ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਲਗਾਤਾਰ ਤੀਸਰੀ ਵਾਰ ਹੋਈ ਸ਼ਾਨਦਾਰ ਜਿੱਤ ਤੇ ਸਮੂਹ ਕਾਂਗਰਸੀ ਵਰਕਰਾਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਮਿਹਨਤ ਸਦਕਾ ਹੀ ਇਹ ਵੱਡੀ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦਿੱਤਾ ਹੈ ਇਸ ਤੋਂ ਇਹ ਸਪੱਸ਼ਟ ਸੁਨੇਹਾ ਮਿਲਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਲੋਕਾਂ ਨੇ ਪੱਧਰਾ ਕਰ ਦਿੱਤਾ ਹੈ। ਇਸ ਮੌਕੇ ਕੰਵਰਪ੍ਰਤਾਪ ਸਿੰਘ ਅਜਨਾਲਾ, ਜੁਗਰਾਜ ਸਿੰਘ ਅਜਨਾਲਾ, ਗੁਰਸ਼ਿੰਦਰ ਸਿੰਘ ਕਾਹਲੋ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਸਰਪੰਚ ਸੁਖਰਾਜ ਸਿੰਘ ਰੰਧਾਵਾ, ਬਲਾਕ ਸਮਤੀ ਮੈਂਬਰ ਗੁਰਜੀਤ ਸਿੰਘ ਚੇਤਨਪੁਰਾ, ਸਰਵਣ ਸਿੰਘ ਨਿਜਾਮਪੁਰਾ, ਪ੍ਰਸ਼ੋਤਮ ਸਿੰਘ ਬਾਠ, ਅਮਨਦੀਪ ਸਿੰਘ ਝੰਡੇਰ, ਆਦਿ ਨੇ ਔਜਲਾ ਨੂੰ ਜਿੱਤ ਦੀ ਵਧਾਈ।

Advertisement

Advertisement
Advertisement