ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਚੇ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਚਾਚੀ ਅਤੇ ਭਤੀਜਾ ਕਾਬੂ

10:43 AM Sep 05, 2024 IST

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 4 ਅਗਸਤ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਚਾਚੀ ਅਤੇ ਭਤੀਜੇ ਨੂੰ ਪ੍ਰੇਮ ਸਬੰਧਾਂ ਵਿੱਚ ਅੜਿੱਕਾ ਬਣ ਰਹੇ ਚਾਚੇ ਨੂੰ ਰਸਤੇ ਵਿੱਚੋਂ ਹਟਾਉਣ ਦੇ ਮਕਸਦ ਨਾਲ ਤਿੰਨ ਵਾਰ ਜਾਨ ਤੋਂ ਮਾਰਨ ਦੀ ਕੋਸ਼ਿਸ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਧੂੰਦਾ ਦੀ ਵਸਨੀਕ 35 ਸਾਲਾ ਔਰਤ ਨੇ ਆਪਣੇ ਪਤੀ ਦੇ ਭਤੀਜੇ ਨਾਲ ਚੱਲ ਰਹੇ ਪ੍ਰੇਮ ਸਬੰਧਾਂ ਵਿੱਚ ਅੜਿੱਕਾ ਬਣੇ ਆਪਣੇ ਪਤੀ ਨੂੰ 18 ਸਾਲਾ ਭਤੀਜੇ ਨਾਲ ਮਿਲ ਕੇ ਰਸਤੇ ਵਿੱਚੋਂ ਹਟਾਉਣਾ ਦੇ ਮਕਸਦ ਨਾਲ ਦੋ ਵਾਰ ਜ਼ਹਿਰੀਲੀ ਦਵਾਈ ਦੇ ਕੇ ਅਤੇ ਇਕ ਵਾਰ ਕਰੰਟ ਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ ਕੀਤੀ। ਇਸ ਸਬੰਧੀ ਪਤੀ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰਕੇ ਪ੍ਰੇਮੀ ਜੋੜੇ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਪਰਮਜੀਤ ਸਿੰਘ ਪੁੱਤਰ ਜ਼ੈਲ ਸਿੰਘ ਵਾਸੀ ਧੂੰਦਾ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ। ਉਸ ਦੇ ਦੋ ਲੜਕੀਆਂ ਤੇ ਇੱਕ ਲੜਕਾ ਹੈ। ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਦੇਵ ਸਿੰਘ ਵਾਸੀ ਧੂੰਦਾ ਨਾਲ ਪ੍ਰੇਮ ਸਬੰਧ ਹਨ। ਵਿਰੋਧ ਕਰਨ ’ਤੇ ਅਰਸ਼ਦੀਪ ਸਿੰਘ ਅਤੇ ਮਨਪ੍ਰੀਤ ਕੌਰ ਵੱਲੋਂ ਹਮ-ਸਲਾਹ ਹੋ ਕੇ ਉਸ ਨੂੰ ਦੋ ਵਾਰ ਲੱਸੀ ਅਤੇ ਸਬਜ਼ੀ ਵਿੱਚ ਜ਼ਹਿਰੀਲੀ ਦਵਾਈ ਮਿਲਾ ਕੇ ਮਾਰਨ ਦੀ ਕੋਸ਼ਿਸ ਕੀਤੀ ਗਈ। ਇਸ ਮਗਰੋਂ ਸੱਤ ਜੁਲਾਈ ਨੂੰ ਮਨਪ੍ਰੀਤ ਕੌਰ ਨੇ ਉਸ ਨੂੰ ਨੀਂਦ ਦੀ ਦਵਾਈ ਦੇ ਕੇ ਕਰੰਟ ਲਾਇਆ ਪਰ ਉਹ ਅਚਾਨਕ ਜਾਗ ਗਿਆ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਥਾਣਾ ਮੁਖੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦੇ ਆਧਾਰ ’ਤੇ ਮਨਪ੍ਰੀਤ ਕੌਰ ਅਤੇ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement