ਕ੍ਰਿਸਮਸ ਤੇ ਨਵੇਂ ਸਾਲ ਦੀ ਆਮਦ ਮੌਕੇ ਆਸਟਰੇਲੀਆ ਪੁਲੀਸ ਨੇ ਕੀਤੀ ਸਖ਼ਤੀ
06:59 AM Dec 23, 2024 IST
Advertisement
ਸਿਡਨੀ (ਗੁਰਚਰਨ ਸਿੰਘ ਕਾਹਲੋਂ): ਆਸਟਰੇਲੀਆ ਪੁਲੀਸ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੀ ਆਮਦ ਮੌਕੇ ਦੇਸ਼ ਵਿੱਚ ਸਖ਼ਤੀ ਕਰ ਦਿੱਤੀ ਹੈ। ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਹੁਣ ਤੱਕ ਸੈਂਕੜੇ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ’ਚੋਂ ਕਈ ਪੰਜਾਬੀ ਵੀ ਹਨ। ਇਸੇ ਤਰ੍ਹਾਂ ਪੁਲੀਸ ਦੀ ਵੈੱਬਸਾਈਟ ’ਤੇ ਕਤਲ ਅਤੇ ਹੋਰ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਦੀ ਸੂਚੀ ਵਿੱਚ ਸਿਖਰਲਾ ਸਥਾਨ ਭਾਰਤੀ ਮੂਲ ਦੇ ਵਿਅਕਤੀ ਦਾ ਹੈ। ਉਸ ਦੇ ਸਿਰ ਇੱਕ ਲੱਖ ਡਾਲਰ ਦਾ ਇਨਾਮ ਹੈ। ਨਿਊ ਸਾਊਥ ਵੇਲਜ਼ ਪੁਲੀਸ ਦੇ ਸਹਾਇਕ ਕਮਿਸ਼ਨਰ ਮਾਈਕਲ ਫਿਟਜ਼ਗੇਰਾਲਡ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਰੋਕਣ ਲਈ ਛਾਪੇ ਮਾਰੇ ਜਾ ਰਹੇ ਹਨ।
Advertisement
Advertisement
Advertisement