ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦਾ ਐਲਾਨ

07:43 AM Aug 29, 2024 IST

ਗੁਰਚਰਨ ਸਿੰਘ ਕਾਹਲੋਂ
ਸਿਡਨੀ 28, ਅਗਸਤ
ਆਸਟਰੇਲੀਆ ਸਰਕਾਰ ਨੇ ਵੱਡੇ ਸ਼ਹਿਰਾਂ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਨੂੰ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦੇ ਹੁਕਮ ਦਿੱਤੇ ਹਨ। ਫੈਡਰਲ ਸਰਕਾਰ ਅਗਲੇ ਸਾਲ ਆਸਟਰੇਲੀਆ ਵਿੱਚ ਵਿਦੇਸ਼ੀ ਪਾੜ੍ਹਿਆਂ ਦੀ ਗਿਣਤੀ 2,70,000 ਤੱਕ ਸੀਮਤ ਕਰਨਾ ਚਾਹੁੰਦੀ ਹੈ। ਇਸ ਦਾ ਮਤਲਬ ਹੈ ਕਿ 2023 ਦੇ ਮੁਕਾਬਲੇ 2025 ਵਿੱਚ ਲਗਪਗ 53,000 ਘੱਟ ਵਿਦੇਸ਼ੀ ਵਿਦਿਆਰਥੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਇਹ ਕਟੌਤੀ 16 ਫ਼ੀਸਦ ਬਣਦੀ ਹੈ। ਸਿੱਖਿਆ ਮੰਤਰੀ ਜੇਸਨ ਕਲੇਰ ਦਾ ਕਹਿਣਾ ਹੈ ਕਿ ਆਸਟਰੇਲੀਆ ਸਿਰਫ ਯੋਗ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਵੇਗਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਸਤੀ ਲੇਬਰ ਵਜੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਕੰਮ ਦੇ ਦਿੰਦੇ ਹਨ ਜਿਸ ਨਾਲ ਘਰੇਲੂ ਬੇਰੁਜ਼ਗਾਰੀ ਅਤੇ ਘਰਾਂ ਦੀ ਥੁੜ੍ਹ ਪੈਦਾ ਹੋਣ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। 37 ਫ਼ੀਸਦ ਤੋਂ ਵੱਧ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖ਼ਲੇ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਇਸ ਕਟੌਤੀ ਦਾ ਜ਼ਿਆਦਾ ਖਮਿਆਜ਼ਾ ਝੱਲਣਾ ਪਵੇਗਾ।

Advertisement

Advertisement