ਆਸਟਰੇਲੀਆ ’ਚ ਸੰਸਦੀ ਚੋਣਾਂ 3 ਮਈ ਨੂੰ
06:55 AM Mar 29, 2025 IST
ਸਿਡਨੀ (ਗੁਰਚਰਨ ਸਿੰਘ ਕਾਹਲੋਂ): ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਗਵਰਨਰ ਜਨਰਲ ਸੈਮ ਮੋਸਟਿਨ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ, ਜਿਨ੍ਹਾਂ 3 ਮਈ ਨੂੰ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦ ਦੀਆਂ ਸਾਰੀਆਂ 150 ਸੀਟਾਂ ’ਤੇ ਅਤੇ 40 ਸੈਨੇਟ ਮੈਂਬਰ ਚੁਣਨ ਲਈ ਵੋਟਾਂ ਪੈਣਗੀਆਂ। ਚੋਣਾਂ ਦੌਰਾਨ ਸੱਤਾਧਾਰੀ ਆਸਟਰੇਲੀਅਨ ਲੇਬਰ ਪਾਰਟੀ ਅਤੇ ਮੁੱਖ ਵਿਰੋਧੀ ਧਿਰ ਲਿਬਰਲ-ਨੈਸ਼ਨਲ ਗੱਠਜੋੜ ਵਿੱਚ ਸਿੱਧਾ ਮੁਕਾਬਲਾ ਹੋਵੇਗਾ। ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਇਸ ਵਾਰ ਸਰਕਾਰ ਬਣਾਉਣ ਦੀ ਉਮੀਦ ਕਰ ਰਹੇ ਹਨ।
Advertisement
Advertisement