For the best experience, open
https://m.punjabitribuneonline.com
on your mobile browser.
Advertisement

ਲੁੱਟ ਦੇ ਦੋਸ਼ ਹੇਠ ਆਟੋ ਰਿਕਸ਼ਾ ਚਾਲਕ ਗ੍ਰਿਫ਼ਤਾਰ

09:20 AM Oct 07, 2024 IST
ਲੁੱਟ ਦੇ ਦੋਸ਼ ਹੇਠ ਆਟੋ ਰਿਕਸ਼ਾ ਚਾਲਕ ਗ੍ਰਿਫ਼ਤਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਪੁਲੀਸ ਨੇ ਵੇਰਕਾ ਨੇੜੇ ਅੰਮ੍ਰਿਤਸਰ-ਅਟਾਰੀ ਬਾਈਪਾਸ ਰੋਡ ’ਤੇ ਬਜ਼ੁਰਗ ਔਰਤ ਨੂੰ ਕਥਿਤ ਤੌਰ ’ਤੇ ਲੁੱਟਣ ਦੇ ਦੋਸ਼ ਵਿੱਚ ਆਟੋ ਰਿਕਸ਼ਾ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਅਨੁਸਾਰ ਸ਼ੱਕੀ ਦੀ ਪਛਾਣ ਪ੍ਰਭਜੀਤ ਸਿੰਘ (26) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਘਟਨਾ ਦੇ ਦੋ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਡੀਸੀਪੀ ਨੇ ਦੱਸਿਆ ਕਿ ਕੰਬੋਹ ਥਾਣਾ ਅਧੀਨ ਪੈਂਦੇ ਪਿੰਡ ਪੰਡੋਰੀ ਲੁਬਾਣਾ ਦੀ ਰਹਿਣ ਵਾਲੀ ਸੁਰਿੰਦਰ ਕੌਰ (65) ਨੇ ਦੱਸਿਆ ਕਿ ਉਹ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਮੱਥਾ ਟੇਕਣ ਗਈ ਸੀ। ਵਾਪਸ ਆਉਂਦੇ ਸਮੇਂ ਉਸ ਨੇ ਆਪਣੇ ਪਿੰਡ ਲਈ ਇੱਕ ਆਟੋ ਰਿਕਸ਼ਾ ਕਿਰਾਏ ’ਤੇ ਲਿਆ। ਆਟੋ ਰਿਕਸ਼ਾ ਚਾਲਕ ਰਿਕਸ਼ਾ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਜਿੱਥੇ ਉਸ ਦਾ ਮੋਬਾਈਲ ਫੋਨ, 5000 ਰੁਪਏ ਦੀ ਨਗਦੀ ਵਾਲਾ ਪਰਸ ਤੇ ਕੰਨਾਂ ਦੀਆਂ ਵਾਲੀਆਂ ਲੁੱਟ ਲਈਆਂ।
ਇਸੇ ਦੌਰਾਨ ਬੀਤੇ ਦਿਨ ਇੱਥੋਂ ਦੇ ਲੋਹਾਰਕਾ ਰੋਡ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨ ਕਿਸ਼ੋਰ ਕੁਮਾਰ ਨੂੰ ਵੀ ਇੱਕ ਆਟੋ ਰਿਕਸ਼ਾ ਚਾਲਕ ਨੇ ਲੁੱਟ ਲਿਆ। ਜੋ ਮੂਲ ਰੂਪ ਵਿਚ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਇਸ ਸਮੇਂ ਅਜਨਾਲਾ ਵਿੱਚ ਤਾਇਨਾਤ ਸੀ।
ਪੁਲੀਸ ਨੇ ਦੱਸਿਆ ਕਿ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement