For the best experience, open
https://m.punjabitribuneonline.com
on your mobile browser.
Advertisement

ਸਕਾਰਾਤਮਕ ਮਾਨਸਿਕਤਾ ਨਾਲ ‘ਇੰਡੀਆ’ ਗੱਠਜੋੜ ਦੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾਂ: ਅਭਿਸ਼ੇਕ

05:05 PM Jun 05, 2024 IST
ਸਕਾਰਾਤਮਕ ਮਾਨਸਿਕਤਾ ਨਾਲ ‘ਇੰਡੀਆ’ ਗੱਠਜੋੜ ਦੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾਂ  ਅਭਿਸ਼ੇਕ
Advertisement

ਕੋਲਕਾਤਾ, 5 ਜੂਨ
ਨਵੀਂ ਦਿੱਲੀ ਵਿੱਚ ਇੰਡੀਆ ਗੱਠਜੋੜ ਦੀ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਸਬੰਧੀ ਟੀਐਮਸੀ ਦੇ ਰਾਸ਼ਟਰੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਉਹ ਇੱਕ ਸਕਾਰਾਤਮਕ ਮਾਨਸਿਕਤਾ ਨਾਲ ਇਸ ਦੀ ਉਡੀਕ ਕਰ ਰਹੇ ਹਨ। ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਨੇ ਕਿਹਾ ਕਿ ਟੀਐਮਸੀ ਦੀ ਚੇਅਰਪਰਸਨ ਮਮਤਾ ਬੈਨਰਜੀ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਉਸ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ‘‘ਮੀਟਿੰਗ ਸਬੰਧੀ ਜਦੋਂ ਵੀ ਮੈਨੂੰ ਪਤਾ ਲੱਗੇਗਾ ਮੈਂ ਜ਼ਰੂਰ ਤੁਹਾਡੇ (ਮੀਡੀਆ) ਨਾਲ ਵੇਰਵੇ ਸਾਂਝੇ ਕਰਾਂਗਾ। ਮੈਂ ਸਕਾਰਾਤਮਕ ਸੋਚ ਨਾਲ ਮੁਲਾਕਾਤ ਦੀ ਉਡੀਕ ਕਰ ਰਿਹਾ ਹਾਂ।" ਜਾਣਕਾਰੀ ਅਨੁਸਾਰ ਇੰਡੀਆ ਗੱਠਜੋੜ ਦੇ ਨੇਤਾ ਸਰਕਾਰ ਬਣਾਉਣ ਦੀ ਰਣਨੀਤੀ ਤੈਅ ਕਰਨ ਲਈ ਬੁੱਧਵਾਰ ਸ਼ਾਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਬੈਠਕ ਕਰਨਗੇ।

Advertisement

Advertisement
Advertisement
Author Image

A.S. Walia

View all posts

Advertisement