ਨਾਵਲਕਾਰ ਪਰਗਟ ਸਿੰਘ ਸਿੱਧੂ ਨੂੰ 'ਮਾਤਾ ਤੇਜ ਕੌਰ ਯਾਦਗਾਰੀ ਸਨਮਾਨ' ਪ੍ਰਦਾਨ
ਪਰਸ਼ੋਤਮ ਬੱਲੀ
ਬਰਨਾਲਾ, 7 ਅਕਤੂਬਰ
ਲੋਕ ਰੰਗ ਸਾਹਿਤ ਸਭਾ ਬਰਨਾਲਾ ਵੱਲੋਂ ਸਥਾਨਕ ਗੋਬਿੰਦ ਬਾਂਸਲ ਧਰਮਸ਼ਾਲਾ ਵਿਖੇ ਕਰਵਾਏ ਸਾਲਾਨਾ ਸਮਾਗਮ ਮੌਕੇ 'ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਸਨਮਾਨ' ਪਰਗਟ ਸਿੰਘ ਸਿੱਧੂ ਨੂੰ ਪ੍ਰਦਾਨ ਕੀਤਾ ਗਿਆ।
ਸਮਾਗਮ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਭੋਲਾ ਸਿੰਘ ਸੰਘੇੜਾ ਨੇ ਦੱਸਿਆ ਕਿ ਇਸ ਸਨਮਾਨ ਦਾ ਫ਼ੈਸਲਾ ਸੁਹਿਰਦ ਲੇਖਕਾਂ ਦੀ ਰਾਇ 'ਤੇ ਅਧਾਰਿਤ ਹੁੰਦਾ ਹੈ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਸੁਰਜੀਤ ਜੱਜ ਨੇ ਕਿਹਾ ਕਿ ਪਰਗਟ ਸਿੰਘ ਸਿੱਧੂ ਨੇ ਆਪਣੀਆਂ ਲਿਖਤਾਂ ਵਿਚ ਆਮ ਲੋਕਾਂ ਦੇ ਜੀਵਨ ਨੂੰ ਬਹੁਤ ਖ਼ੂਬਸੂਰਤੀ ਨਾਲ ਚਿਤਰਿਆ ਹੋਇਆ ਹੈ, ਏਸੇ ਕਰਕੇ ਪੰਜਾਬੀ ਦੇ ਪਾਠਕਾਂ ਨੇ ਉਹਨਾਂ ਨੂੰ ਬਹੁਤ ਮਾਣ ਦਿੱਤਾ ਹੈ।
ਸਮਾਗਮ ਦੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਅਜਿਹੇ ਸਨਮਾਨ ਲੇਖਕਾਂ ਨੂੰ ਨਵੀਂ ਊਰਜਾ ਦਿੰਦੇ ਹਨ ਤੇ ਇਹ ਪ੍ਰਕਿਰਿਆ ਚਲਦੀ ਰਹਿਣੀ ਚਾਹੀਦੀ ਹੈ। ਵਿਚਾਰ ਵਟਾਂਦਰੇ ਵਿਚ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਜੋਗਿੰਦਰ ਸਿੰਘ, ਓਮ ਪ੍ਰਕਾਸ਼ ਗਾਸੋ, ਪਰਗਟ ਸਿੰਘ ਸਤੌਜ, ਡਾ ਰਾਮ ਪਾਲ ਸ਼ਾਹਪੁਰੀ, ਡਾ ਹਰਿਭਗਵਾਨ, ਪਵਨ ਪਰਿੰਦਾ, ਜਗਤਾਰ ਜਜ਼ੀਰਾ, ਦਰਸ਼ਨ ਸਿੰਘ ਗੁਰੂ, ਡਾ ਸੰਪੂਰਨ ਸਿੰਘ ਟੱਲੇਵਾਲ, ਜੰਗ ਸਿੰਘ ਫੱਟੜ, ਰਾਮ ਸਰੂਪ ਸ਼ਰਮਾ, ਤੇਜਿੰਦਰ ਚੰਡਿਹੋਕ, ਲਛਮਣ ਦਾਸ ਮੁਸਾਫਿਰ, ਸੁਰਜੀਤ ਸਿੰਘ ਸੰਧੂ ਆਦਿ ਨੇ ਵੀ ਹਿੱਸਾ ਲਿਆ। ਇਸ ਮੌਕੇ ਹੋਏ ਕਵੀ ਦਰਬਾਰ ਵਿਚ ਭਗਵਾਨ ਢਿੱਲੋਂ, ਤਰਲੋਚਨ ਝਾਂਡੇ, ਡਾ ਅਮਨਦੀਪ ਸਿੰਘ ਟੱਲੇਵਾਲ, ਮਨਜੀਤ ਸਿੰਘ ਸਾਗਰ, ਰਘਵੀਰ ਸਿੰਘ ਗਿੱਲ, ਸੁਰਜੀਤ ਦਿਹੜ ਆਦਿ ਨੇ ਆਪਣੀਆਂ ਕਵਿਤਾਵਾਂ ਦਾ ਪਾਠ ਵੀ ਕੀਤਾ। ਮੰਚ ਸੰਚਾਲਨ ਡਾ. ਹਰਿਭਗਵਾਨ ਨੇ ਨਿਭਾਇਆ।