ਨਸ਼ਿਆਂ ਖ਼ਿਲਾਫ਼ ਜਾਗਰੂਕਤਾ: ਰਾਜਪਾਲ ਨੇ ਮੱਝੂਪੁਰਾ ਤੋਂ ਸ਼ੁਰੂ ਕੀਤਾ ਪੈਦਲ ਯਾਤਰਾ ਦਾ ਚੌਥਾ ਦਿਨ
11:20 AM Apr 06, 2025 IST
ਰਣਬੀਰ ਸਿੰਘ ਮਿੰਟੂ
ਚੇਤਨਪੁਰਾ (ਅੰਮ੍ਰਿਤਸਰ), 6 ਅਪਰੈਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਨਸ਼ਿਆਂ ਖ਼ਿਲਾਫ਼ ਚੌਥੇ ਦਿਨ ਦੀ ਪੈਦਲ ਯਾਤਰਾ ਅੱਜ ਮੱਝੂਪੁਰਾ (ਜ਼ਿਲ੍ਹਾ ਅੰਮ੍ਰਿਤਸਰ) ਦੇ ਸਕੂਲ ਤੋਂ ਆਰੰਭ ਹੋਈ।
Advertisement
ਰਾਜਪਾਲ ਨੇ ਹਵਾ ਵਿਚ ਗੁਬਾਰੇ ਛੱਡ ਕੇ ਯਾਤਰਾ ਸ਼ੁਰੂ ਕੀਤੀ। ਯਾਤਰਾ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਪੰਚਾਇਤਾਂ ਦੇ ਨੁਮਾਇੰਦੇ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਸ਼ਿਵਦੁਲਾਰ ਸਿੰਘ ਢਿੱਲੋਂ ਸਕੱਤਰ ਭਾਰਤੀ ਰੈੱਡ ਕਰਾਸ ਸੁਸਾਇਟੀ ਪੰਜਾਬ, ਡੀਆਈਜੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।
Advertisement
Advertisement