For the best experience, open
https://m.punjabitribuneonline.com
on your mobile browser.
Advertisement

ਏਪੀਐੱਸ ਨਰਸਿੰਗ ਕਾਲਜ ਵੱਲੋਂ ਜਾਗਰੂਕਤਾ ਕੈਂਪ

06:48 AM Apr 28, 2024 IST
ਏਪੀਐੱਸ ਨਰਸਿੰਗ ਕਾਲਜ ਵੱਲੋਂ ਜਾਗਰੂਕਤਾ ਕੈਂਪ
ਕੈਂਪ ’ਚ ਜਾਣਕਾਰੀ ਦਿੰਦੇ ਹੋਏ ਨਰਸਿੰਗ ਕਾਲਜ ਮਲਸੀਆਂ ਦੇ ਵਿਦਿਆਰਥੀ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 27 ਅਪਰੈਲ
ਏਪੀਐੱਸ ਕਾਲਜ ਆਫ ਨਰਸਿੰਗ ਮਲਸੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਲੋਹੀਆਂ ਖਾਸ ਦੇ ਐੱਸਐੱਮਓ ਡਾ. ਸੋਨੂੰ ਪੌਲ, ਡਾ. ਜਗਤਾਰ ਸਿੰਘ ਤੇ ਏਐਨਐਮ ਕਮਲੇਸ ਕੁਮਾਰੀ ਦੇ ਸਹਿਯੋਗ ਨਾਲ ਕਾਲਜ ਪ੍ਰੋ. ਗੁਰਪ੍ਰੀਤ ਕੌਰ ਤੇ ਸੁਪਰਡੈਂਟ ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਦੇ ਲੜਕੇ ਤੇ ਲੜਕੀਆਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਏ ਤੋਂ ਜਾਗਰੂਕ ਕਰਨ ਲਈ ਕੈਂਪ ਲਗਾਏ ਗਏ।
ਕਾਲਜ ਪ੍ਰਬੰਧਕ ਰਾਮ ਮੂਰਤੀ ਅਤੇ ਪ੍ਰਿੰਸੀਪਲ ਜੇ ਚੌਹਾਨ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਡਾਕਟਰੀ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਹਤਮੰਦ ਸਮਾਜ ਬਣਾਉਣ ਲਈ ਲੋਕਾਂ ਨੂੰ ਬਿਮਾਰੀਆਂ ਤੋਂ ਚੌਕਸ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚੋਂ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਮਨਿੰਦਰ ਕੌਰ ਅਤੇ ਲੜਕੀਆਂ ਸਕੂਲ ਦੀ ਪ੍ਰਿੰਸੀਪਲ ਦਲਜੀਤ ਕੌਰ ਨੇ ਨਰਸਿੰਗ ਕਾਲਜ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×