ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਕੈਂਪ

07:49 AM Jul 03, 2024 IST
ਔਰਤਾਂ ਨੂੰ ਜਾਗਰੂਕ ਕਰਦੇ ਹੋਏ ਮਹਿਮਾਨ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਜੁਲਾਈ
ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ‘ਹੱਬ ਫਾਰ ਇਮਾਵਰਮੈਂਟ ਆਫ ਵਿਮੈਨ’’ ਦੇ ਤਹਿਤ ਘਰੇਲੂ ਹਿੰਸਾ ਤੋਂ ਪੀੜਤ ਔਰਤਾਂ ਅਤੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਦਾ ਹੋਕਾ ਦੇਣ ਅਤੇ ਪਹੁੰਚ ਵਧਾਉਣ ਲਈ 100 ਰੋਜ਼ਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੁਹਾਲੀ ਵੱਲੋਂ ਆਂਗਣਵਾੜੀ ਸੈਂਟਰ ਸੋਹਾਣਾ-6 ਵਿੱਚ ਪੀਸੀ-ਪੀਐਨਡੀਟੀ ਐਕਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਿਸ਼ਨ ਸ਼ਕਤੀ (ਡੀਐੱਚਈਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਬੀਬਾ ਰਜਨੀਤ ਕੌਰ ਨੇ ਪੀਸੀ-ਪੀਐਨਡੀਟੀ ਐਕਟ ਤਹਿਤ ਆਂਗਣਵਾੜੀ ਵਰਕਰਾਂ ਨਾਲ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਕੋਆਰਡੀਨੇਟਰ (ਪੋਸ਼ਣ ਅਭਿਆਨ) ਹਰਦੀਪਮ ਨੇ ਆਂਗਣਵਾੜੀ ਵਰਕਰਾਂ ਨੂੰ ਨਵ-ਜੰਮੇ ਕਮਜ਼ੋਰ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਮਦਦ ਲਈ ਸਖੀ-ਵਨ ਸਟਾਪ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਬਾਰੇ ਆਂਗਣਵਾੜੀ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਰਨਪ੍ਰੀਤ ਕੌਰ ਸਣੇ ਸਮੂਹ ਸੁਪਰਵਾਈਜ਼ਰ, ਆਂਗਣਵਾੜੀ ਵਰਕਰ ਅਤੇ ਹੈਲਪਰ ਮੌਜੂਦ ਸਨ।

Advertisement

Advertisement
Advertisement