ਕੌਮਾਂਤਰੀ ਬਜ਼ੁਰਗ ਦਿਵਸ ਸਬੰਧੀ ਜਾਗਰੂਕਤਾ ਕੈਂਪ
08:16 AM Oct 05, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਅਕਤੂਬਰ
ਇਥੋਂ ਦੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਕੌਮਾਂਤਰੀ ਬਜ਼ੁਰਗ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ ਮਨਾਉਣ ਦਾ ਮੁੱਖ ਮਕਸਦ ਵੱਧਦੀ ਉਮਰ ਦੇ ਪ੍ਰਭਾਵ, ਗੈਰ ਸੰਚਾਰੀ ਰੋਗਾਂ, ਮਾਨਸਿਕ ਸਿਹਤ ਆਦਿ ਵਿਸ਼ਿਆਂ ਸਬੰਧੀ ਬਜ਼ੁਰਗਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਇਸ ਲਈ ਉਨ੍ਹਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਡਾ. ਦੱਤ ਨੇ ਕਿਹਾ ਕਿ ਵਡੇਰੀ ਉਮਰ ਵਿਚ ਸੰਤੁਲਿਤ ਭੋਜਨ ਦੀ ਵਧੇਰੇ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੂਣ, ਖੰਡ ਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਨਸਿਕ ਸਿਹਤ ਨੂੰ ਸਹੀ ਰੱਖਣ ਲਈ ਪਰਿਵਾਰਕ ਮੈਬਰਾਂ ਨੂੰ ਚਾਹੀਦਾ ਹੈ ਕਿ ਢੱਲਦੀ ਉਮਰ ਵਿਚ ਬਜ਼ੁਰਗਾਂ ਨਾਲ ਗੱਲਬਾਤ ਕਰਦੇ ਰਹਿਣ।
Advertisement
Advertisement
Advertisement