ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ

07:47 AM Oct 06, 2024 IST
ਲਲਹੇੜੀ ’ਚ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਅਕਤੂਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਇਥੋਂ ਦੇ ਪਿੰਡ ਲਲਹੇੜੀ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਾਇਆ। ਇਸ ਮੌਕੇ ਵਿਭਾਗ ਦੇ ਸਬ-ਇੰਸਪੈਕਟਰ ਸਮਸ਼ੇਰ ਸਿੰਘ ਤੇ ਇੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰਦਿਆਂ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਸ਼ਾਮ 6 ਤੋਂ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਵਾਢੀ ਕਰਨ ’ਤੇ ਪਾਬੰਦੀ ਲਾਈ ਗਈ ਹੈ ਤਾਂ ਜੋ ਨਵੀਂ ਦੀ ਮਾਤਰਾ ਸਹੀ ਰੱਖੀ ਜਾ ਸਕੇ। ਇਸੇ ਤਰ੍ਹਾਂ ਪਿੰਡ ਰਾਮਗੜ੍ਹ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਅੱਗ ਲਾਉਣ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਤੇ ਮਿੱਟੀ ਵਿਚਲੇ ਜ਼ਰੂਰੀ ਤੱਕ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਹੈਪੀ ਸੀਡਰ, ਸਲਫੇਸ ਸੀਡਰ ਜਾਂ ਸੁਪਰ ਸੀਡਰ ਨਾਲ ਕਰਨ ਦੀ ਸਲਾਹ ਦਿੱਤੀ ਤਾਂ ਜੋ ਵਾਤਾਵਰਣ ਸਾਫ਼ ਸੁਥਰਾ ਰੱਖਿਆ ਜਾ ਸਕੇ।

Advertisement

Advertisement