ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਨਸ਼ਾ ਮੁਕਤ ਭਾਰਤ’ ਅਭਿਆਨ ਤਹਿਤ ਜਾਗਰੂਕਤਾ ਕੈਂਪ

10:50 AM Sep 22, 2024 IST
ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਕਰਮੀ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਸਤੰਬਰ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਅੱਜ ‘ਨਸ਼ਾ ਮੁਕਤ ਭਾਰਤ’ ਅਭਿਆਨ ਤਹਿਤ ਐਸਐਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਬੀਈਈ ਗੁਰਦੀਪ ਸਿੰਘ ਨੇ ਕਿਹਾ ਕਿ ਨਸ਼ੇ ਨਾ ਸਿਰਫ਼ ਆਰਥਿਕ ਬਰਬਾਦੀ ਦਾ ਕਾਰਨ ਬਣਦੇ ਹਨ, ਸਗੋਂ ਇਹ ਵਿਅਕਤੀ ਦੀ ਸਿਹਤ, ਪਰਿਵਾਰਕ ਤੇ ਸਮਾਜਿਕ ਜੀਵਨ ਨੂੰ ਵੀ ਨਿਘਾਰ ਵੱਲ ਲੈ ਕੇ ਜਾਂਦੇ ਹਨ।ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਨਸ਼ਿਆਂ ਖਿਲਾਫ਼ ਇਕ ਕਾਰਗਾਰ ਹਥਿਆਰ ਹੈ ਜਿਸ ਨਾਲ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਤੇਜਵੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨਾਲ ਭੇਦਭਾਵ ਨਾ ਕਰਦੇ ਹੋਏ ਉਨ੍ਹਾਂ ਨੂੰ ਨਸ਼ਾ ਛੱਡਣ ਵਿੱਚ ਮਦਦ ਕਰਨ ਅਤੇ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨਾ ਸਮੇਂ ਦੀ ਲੋੜ ਹੈ। ਇਸ ਸਬੰਧੀ ਮਾਨੂੰਪੁਰ ਵਿੱਖ ਓਟ ਕਲੀਨਿਕ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦਾ ਦਵਾਈਆਂ ਰਾਹੀਂ ਇਲਾਜ ਕੀਤਾ ਜਾਂਦਾ ਹੈ।

Advertisement

Advertisement