For the best experience, open
https://m.punjabitribuneonline.com
on your mobile browser.
Advertisement

ਪਲਾਸਟਿਕ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ

07:55 AM Mar 14, 2024 IST
ਪਲਾਸਟਿਕ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ
ਖਾਲਸਾ ਕਾਲਜ ਵਿੱਚ ਐੱਨਐੱਸਐੱਸ ਕੈਂਪ ਦੌਰਾਨ ਹਾਜ਼ਰ ਵਾਲੰਟੀਅਰ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 13 ਮਾਰਚ
ਖ਼ਾਲਸਾ ਕਾਲਜ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਕਾਲਜ ਵਿਦਿਆਰਥੀਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਖਪਤਕਾਰਾਂ ਦੀ ਜਾਗਰੂਕਤਾ ਅਜੇ ਵੀ ਸੀਮਤ ਹੈ। ਇਸ ਨੂੰ ਸੰਚਾਰ, ਰਣਨੀਤਕ ਯੋਜਨਾਬੰਦੀ ਅਤੇ ਖਪਤਕਾਰ ਜਾਗਰੂਕਤਾ ਮੁਹਿੰਮਾਂ ਰਾਹੀਂ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਕਾਲਜ ਦੇ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਡਾ. ਰਾਜਬਿੰਦਰ ਸਿੰਘ ਨੇ ਦੱਸਿਆ ਕਿ ਸਿੰਗਲ ਵਰਤੋਂ ਅਰਥਾਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਾਤਾਵਰਨ ਲਈ ਸਭ ਤੋਂ ਜ਼ਿਆਦਾ ਨੁਕਸਾਨਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੀ ਜਗ੍ਹਾ ’ਤੇ ਅਨੇਕਾਂ ਬਦਲਾਅ ਮੌਜੂਦ ਹਨ ਜਿਨ੍ਹਾਂ ਦੀ ਲੋਕਾਂ ਵਲੋਂ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਐੱਨਐੱਸਐੱਸ ਅਤੇ ਈਕੋ ਕਲੱਬ ਦੇ ਵਿਦਿਆਰਥੀ ਭਰਵੀਂ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×