For the best experience, open
https://m.punjabitribuneonline.com
on your mobile browser.
Advertisement

ਪਿੰਡਾਂ ’ਚ ਮੋਦੀ ਹਕੂਮਤ ਖ਼ਿਲਾਫ਼ ਚੇਤਨਾ ਮੁਹਿੰਮ

10:32 AM May 29, 2024 IST
ਪਿੰਡਾਂ ’ਚ ਮੋਦੀ ਹਕੂਮਤ ਖ਼ਿਲਾਫ਼ ਚੇਤਨਾ ਮੁਹਿੰਮ
ਲੋਕਾਂ ਨੂੰ ਸੰਬੋਧਨ ਕਰਦਾ ਹੋਇਆ ਇਨਕਲਾਬੀ ਕੇਂਦਰ ਦਾ ਆਗੂ। -ਫ਼ੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 28 ਮਈ
ਲੋਕ ਸਭਾ ਚੋਣਾਂ ਦੇ ਭਖੇ ਅਖਾੜੇ ਦੌਰਾਨ ਇਨਕਲਾਬੀ ਕੇਂਦਰ ਵੱਲੋਂ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ। ਪਿੰਡ ਦੱਧਾਹੂਰ ਅਤੇ ਕਾਲਸਾਂ ਵਿੱਚ ਜਨਤਕ ਮੀਟਿੰਗਾਂ ਦੌਰਾਨ ਭਾਜਪਾ ਦੇ ਫ਼ਿਰਕੂ ਫਾਸ਼ੀਵਾਦੀ ਏਜੰਡੇ ­ਨੂੰ ਭਾਂਜ ਦੇਣ ਅਤੇ ਆਪਣੀਆਂ ਬੁਨਿਆਦੀ ਸਮੱਸਿਆਵਾਂ ਦੇ ਪੱਕੇ ਹੱਲ ਲਈ ਇਨਕਲਾਬ ਦਾ ਝੰਡਾ ਚੁੱਕਣ ਦਾ ਸੱਦਾ ਦਿੱਤਾ। ਇਨਕਲਾਬੀ ਕੇਂਦਰ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ ਅਤੇ ਜਗਰਾਜ ਹਰਦਾਸਪੁਰਾ ਨੇ ਪਾਰਲੀਮਾਨੀ ਢਾਂਚੇ ਦੀ ਚੀਰਫਾੜ ਕਰਦਿਆਂ ਪਿਛਲੇ 77 ਸਾਲ ਦੇ ਇਤਿਹਾਸ ਦੀ ਬਾਤ ਪਾਈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤ ਕੇ ਸੱਤਾ ਹਾਸਲ ਕਰਨ ਵਾਲੇ ਨੁਮਾਇੰਦੇ ਵਿਅਕਤੀਗਤ ਰੂਪ ਵਿੱਚ ਪੂਰਨ ਸੁਹਿਰਦ ਹੁੰਦਿਆਂ ਹੋਇਆਂ ਵੀ ਸਾਮਰਾਜੀ ਸੰਸਥਾਵਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਸ਼ਿੰਗਾਰ ਹੀ ਬਣੇ ਹਨ। ਉਨ੍ਹਾਂ ਇਸ ਢਾਂਚੇ ਨੂੰ ਉਖਾੜ ਕੇ ਨਵਾਂ ਜਮਹੂਰੀ ਪ੍ਰਬੰਧ ਸਿਰਜਣ ਲਈ ਜਮਾਤੀ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਸਿਖਰ ਛੋਹ ਰਹੀ ਗੈਰ ਬਰਾਬਰੀ, ਪਰਮਾਣੂ ਹਥਿਆਰਾਂ ਦੀ ਦੌੜ ਅਤੇ ਵਾਤਾਵਰਨ ਸੰਕਟ ਮੌਜੂਦਾ ਸੰਕਟ ਨੂੰ ਹੋਰ ਵੀ ਡੂੰਘਾ ਕਰ ਰਿਹਾ ਹੈ।

Advertisement

Advertisement
Advertisement
Author Image

joginder kumar

View all posts

Advertisement