ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਚੇਤਨਾ ਮੁਹਿੰਮ

09:49 AM May 29, 2024 IST

ਪੱਤਰ ਪ੍ਰੇਰਕ
ਮਹਿਲ ਕਲਾਂ, 28 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ। ਪਿੰਡ ਧਨੇਰ ਵਿੱਚ ਕੀਤੀ ਇਕੱਤਰਤਾ ਦੌਰਾਨ ਭਾਜਪਾ ਦੇ ਫ਼ਿਰਕੂ ਫਾਸ਼ੀਵਾਦ ਨੂੰ ਭਾਂਜ ਦੇਣ, ਆਪਣੀਆਂ ਸਮੱਸਿਆਵਾਂ ਦੇ ਬੁਨਿਆਦੀ ਅਤੇ ਪੱਕੇ ਹੱਲ ਲਈ ਇਨਕਲਾਬ ਦਾ ਝੰਡਾ ਚੁੱਕਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਪਾਲ, ਮਨਜੀਤ ਧਨੇਰ ਅਤੇ ਸੁਖਵਿੰਦਰ ਠੀਕਰੀਵਾਲਾ ਨੇ ਕਿਹਾ ਕਿ 77 ਸਾਲ ਦੇ ਭਾਰਤ ਅੰਦਰਲੇ ਚੋਣਾਂ ਦੀ ਅਸਲੀਅਤ ਇਹ ਹੈ ਕਿ ਇਨ੍ਹਾਂ ਚੋਣਾਂ ਰਾਹੀਂ ਸੱਤਾ ਹਾਸਲ ਕਰਨ ਵਾਲੇ ਨੁਮਾਇੰਦੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਭੁਗਤਦੇ ਆਏ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਇਹ ਲੁੱਟ, ਜ਼ਬਰ ਵਾਲਾ ਲੋਕ ਦੋਖੀ ਪ੍ਰਬੰਧ ਕਾਇਮ ਹੈ ਤਦ ਤੱਕ ਇਸ ਤਰ੍ਹਾਂ ਹੀ ਹੁੰਦਾ ਰਹੇਗਾ। ਇਸ ਲਈ ਇਕ ਨਵਾਂ ਜਮਹੂਰੀ ਪ੍ਰਬੰਧ ਸਿਰਜਣ ਲਈ ਜਮਾਤੀ ਸੰਘਰਸ਼ ਨੂੰ ਤੇਜ਼ ਕਰਨਾ ਚਾਹੀਦਾ ਹੈ। ਇਸ ਸਮੇਂ ਨੌਜਵਾਨ ਆਗੂਆਂ ਹਰਪ੍ਰੀਤ ਅਤੇ ਜਗਮੀਤ ਬੱਲਮਗੜ੍ਹ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਮੌਕੇ ਪਾਰਲੀਮਾਨੀ ਪ੍ਰਬੰਧ ਦੇ ਇਤਿਹਾਸ ਨੂੰ ਸਮਝਣ ਦੀ ਲੋੜ ਹੈ। ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸ ’ਚ ਜੇਲ੍ਹ ਡੱਕਣ ਦੀ ਨਿਖੇਧੀ ਕਰਦਿਆਂ ਰਿਹਾਈ ਦੀ ਮੰਗ ਕੀਤੀ।

Advertisement

Advertisement