ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੱਬੇ ਪੱਖੀ ਜਥੇਬੰਦੀਆਂ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ

07:20 AM Jul 03, 2024 IST
ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ ਕਾਰਕੁਨ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 2 ਜੁਲਾਈ
ਪੰਜਾਬ ਦੀਆਂ ਖੱਬੇ ਪੱਖੀਆਂ ਜੱਥੇਬੰਦੀਆਂ ਵੱਲੋਂ ਆਮ ਲੋਕਾਂ ਨੂੰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਖੇਤਰੀ ਅਤੇ ਸੂਬਾਈ ਆਗੂਆਂ ਵੱਲੋਂ ਨੁੱਕੜ ਮੀਟਿੰਗਾਂ ਕਰ ਕੇ ਕੇਂਦਰ ਸਰਕਾਰ ਵੱਲੋਂ ਪੁਲੀਸ ਨੂੰ ਆਪਣੀ ਕਠਪੁਤਲੀ ਬਣਾ ਕੇ ਵਿਰੋਧੀ ਸਿਆਸੀ ਆਗੂਆਂ ਨੂੰ ਤੰਗ ਕਰਨ ਵਾਲੇ ਅਪਰਾਧਿਕ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾ ਰਹੀਆਂ ਹਨ।
ਇਸ ਦੌਰਾਨ ਪਿੰਡ ਨੱਥੋਹੇੜੀ ਵਿੱਚ ਇਕੱਤਰ ਹੋਏ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਸੀਪੀਐੱਮ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬੇ ਵਿੱਚ ਕਾਬਜ਼ ਪਾਰਟੀਆਂ ਵੱਲੋਂ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਦੀ ਬਜਾਇ ਸਿਰਫ਼ ਆਪਣਾ ਕਬਜ਼ਾ ਬਹਾਲ ਰੱਖਣ ਲਈ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੋਕ ਵਿਰੋਧੀ ਤੇ ਗੈਰ-ਲੋਕਤੰਤਰੀ ਗਰਦਾਨਦਿਆਂ ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਰਾਹੀਂ ਪੁਲੀਸ ਨੂੰ ਵੱਧ ਅਧਿਕਾਰ ਦੇ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਤੰਗ ਕਰਕੇ ਲੋਕਤੰਤਰ ਨੂੰ ਮੂਲੋਂ ਖਤਮ ਕਰੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵੇਲੇ ਆਪਣੇ ਭਾਸ਼ਣਾਂ ਦੌਰਾਨ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਨੂੰ ਨੱਥ ਪਾਉਣ, ਕਾਨੂੰਨ ਵਿਵਸਥਾ ਨੂੰ ਠੀਕ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਅਤੇ ਆਉਣ ਵਾਲੇ ਦਿਨਾਂ ਵਿੱਚ ਬਰਸਾਤ ਕਾਰਨ ਪੈਦਾ ਹੋਣ ਵਾਲੀ ਸਥਿਤੀ ਤੋਂ ਬਚਣ ਲਈ ਡਰੇਨਾਂ ਦੀ ਸਫ਼ਾਈ ਕਰਵਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਰਕੁਨ ਹਾਜ਼ਰ ਸਨ।

Advertisement

Advertisement
Advertisement