ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰੇਕ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਮੁਹਿੰਮ

10:48 AM Oct 12, 2024 IST
ਡੇਂਗੂ ਲਾਰਵੇ ਦੀ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਅਕਤੂਬਰ
‘ਹਰੇਕ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਬਲਾਕ ਕੌਲੀ ਵਿਚਲੀਆਂ ਡੇਂਗੂ ਵਿਰੋਧੀ ਟੀਮਾਂ ਨੇ ਆਮ ਲੋਕਾਂ ਨੂੰ ਜਾਗਰੂਕ ਕਰਨ ਕਈ ਘਰਾਂ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਕੁਝ ਥਾਈਂ ਪਾਏ ਗਏ ਡੇਂਗੂ ਲਾਰਵਾ ਨੂੰ ਮੌਕੇ ’ਤੇ ਹੀ ਨਸ਼ਟ ਵੀ ਕਰਵਾਇਆ ਗਿਆ। ਆਮ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਨਰਸਿੰਗ ਵਿਦਿਆਰਥੀਆਂ ਨੇ ਸਕੂਲਾਂ ਦੇ ਬੱਚਿਆਂ ਨੂੰ ਵੀ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਦੱਸਿਆ। ਐੱਸਐੱਮਓ ਗੁਰਪ੍ਰੀਤ ਨਾਗਰਾ ਦਾ ਕਹਿਣਾ ਸੀ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਨੂੰ ਕੰਟਰੋਲ ਕਰਨਾ ਹੈ। ਬਲਾਕ ਐਕਸਟੈਨਸ਼ਨ ਐਜੂਕੇਟਰ ਸੁਖਜੀਤ ਸਿੰਘ ਨੇ ਕਿਹਾ ਕਿ ਅਸਲ ’ਚ ਡੇਂਗੂ ਲਾਰਵਾ ਕੁਝ ਦਿਨਾਂ ਤੋਂ ਲਗਾਤਾਰ ਖੜ੍ਹੇ ਰਹਿਣ ਵਾਲੇ ਪਾਣੀ ’ਤੇ ਹੀ ਪੈਦਾ ਹੁੰਦਾ ਹੈ। ਉਨ੍ਹਾਂ ਪੂਰਾ ਸਰੀਰ ਢਕਣ ਵਾਲ਼ੇ ਕੱਪੜੇ ਪਾਉਣ ’ਤੇ ਜ਼ੋਰ ਦਿਤਾ।

Advertisement

ਬਲਾਕ ਪੰਜਗਰਾਈਆਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ

ਸੰਦੌੜ (ਮੁਕੰਦ ਸਿੰਘ ਚੀਮਾ): ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਮਲਟੀਪਰਪਜ਼ ਹੈਲਥ ਵਰਕਰ ਅਤੇ ਸਿਹਤ ਕਮੇਟੀ ਵੱਲੋਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ ਅਤੇ ਟੀਮਾਂ ਵਲੋਂ ਡੇਂਗੂ ਦੇ ਮੱਛਰ ਨੂੰ ਪੈਦਾ ਕਰਨ ਵਾਲਾ ਲਾਰਵਾ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ।

Advertisement
Advertisement