ਜ਼ਮੀਨੀ ਪਾਣੀ ਦੀ ਵਰਤੋਂ ਲਈ ਲੱਗਣਗੇ ਜਾਗਰੂਕਤਾ ਕੈਂਪ
07:50 AM Oct 26, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਕਤੂਬਰ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ। ਗੋਇਲ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਨਹਿਰੀ ਪ੍ਰਸ਼ਾਸਨ ਵੱਲੋਂ ਇਸ ਵਿੱਤੀ ਸਾਲ ਦੌਰਾਨ ਕੁੱਲ 401 ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਮੰਤਰੀ ਨੂੰ ਚੱਕਬੰਦੀ ਦੇ ਕੰਮਾਂ ਦੀ ਪ੍ਰਗਤੀ, ਹੜ੍ਹਾਂ ਦੀ ਰੋਕਥਾਮ ਅਤੇ ਸੂਬੇ ਵਿੱਚ ਬਾਂਸ ਦੇ ਪੌਦੇ ਲਗਾਉਣ ਸਬੰਧੀ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਨੇ ਵਿਭਾਗ ਦੇ ਪ੍ਰਗਤੀ ਅਧੀਨ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
Advertisement
Advertisement