For the best experience, open
https://m.punjabitribuneonline.com
on your mobile browser.
Advertisement

ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਚੇਤਨਾ ਸਮਾਗਮ

06:56 AM Mar 24, 2024 IST
ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਚੇਤਨਾ ਸਮਾਗਮ
ਸਮਾਗਮ ਦੌਰਾਨ ਹਾਜ਼ਰ ਐਸੋਸੀਏਸ਼ਨ ਦੇ ਮੈਂਬਰ ਤੇ ਹੋਰ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜਿਕ ਚੇਤਨਾ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਸਮਾਜਿਕ ਚਿੰਤਕ ਪ੍ਰੀਤਮ ਸਿੰਘ ਰੁਪਾਲ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਉੱਘੇ ਨਾਟ ਨਿਰਦੇਸ਼ਕਾ ਅਤੇ ਅਦਾਕਾਰ ਅਨੀਤਾ ਸਬਦੀਸ਼ ਦੀ ਅਗਵਾਈ ਹੇਠ ਮਨ ਨੂੰ ਟੁੰਬਣ ਵਾਲਾ ਨਾਟਕ ‘ਮਨ ਮਿੱਟੀ ਦਾ ਬੋਲਿਆ’ ਦੀ ਪੇਸ਼ਕਾਰੀ ਦਿੱਤੀ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਭਗਤ ਸਿੰਘ ਅਤੇ ਭਾਈ ਰਣਧੀਰ ਸਿੰਘ ਨਾਲ ਹੋਈ ਮਿਲਣੀ ਦਾ ਜ਼ਿਕਰ ਕਰਦਿਆਂ ਭਗਤ ਸਿੰਘ ਦੀ ਦੇਸ਼ ਭਗਤੀ ਦਾ ਵਰਣਨ ਕੀਤਾ। ਪ੍ਰੀਤਮ ਸਿੰਘ ਰੁਪਾਲ ਨੇ ਸ਼ਹੀਦ ਭਗਤ ਸਿੰਘ ਦੀਆਂ ਅਣਛੋਹੀਆਂ ਲਿਖਤਾਂ ਤੇ ਉਨ੍ਹਾਂ ਦੀ ਅਸਲ ਸੋਚ ਨੂੰ ਪੇਸ਼ ਕੀਤਾ। ਯੂਨੀਅਨ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਬਾਗੜੀ ਨੇ ਅਜੋਕੇ ਦੌਰ ਦੀ ਗੱਲ ਕਰਦਿਆਂ ਮੌਜੂਦਾ ਰਾਜਭਾਗ ਵਾਲੀਆਂ ਸ਼ਕਤੀਆਂ ਵੱਲੋਂ ਦੇਸ਼ ਨੂੰ ਫਾਸ਼ੀਵਾਦ ਅਤੇ ਤਾਨਾਸ਼ਾਹੀ ਵੱਲ ਧੱਕਣ ਵਿਰੁੱਧ ਸੁਚੇਤ ਕੀਤਾ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਯੂਨੀਅਨ ਆਗੂ ਅਮਰਜੀਤ ਕੌਰ ਨੇ ਨਿਭਾਈ। ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਨੇ ਧੰਨਵਾਦ ਕੀਤਾ।

Advertisement

Advertisement
Author Image

sanam grng

View all posts

Advertisement
Advertisement
×