ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਦੀ ਰੋਕਥਾਮ ਵਿਸ਼ੇ ’ਤੇ ਜਾਗਰੂਕਤਾ ਸਮਾਗਮ

08:06 AM Aug 27, 2023 IST
featuredImage featuredImage

ਖੇਤਰੀ ਪ੍ਰਤੀਨਿਧ
ਪਟਿਆਲਾ, 26 ਅਗਸਤ
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਈਕੋ ਕਲੱਬ ਵੱਲੋਂ ਕਾਲਜ ਪ੍ਰਿੰਸੀਪਲ ਪ੍ਰੋ. ਕੁਸੁਮ ਲਤਾ ਦੀ ਰਹਿਨੁਮਾਈ ਹੇਠ ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਯੰਤਰਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਿਦਿਆਰਥੀਆਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਇਸ ਦੇ ਜ਼ਮੀਨ ਦੀ ਉਪਜਾਊ ਸ਼ਕਤੀ, ਸਿਹਤ ਤੇ ਵਾਤਾਵਰਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਨੌਜਵਾਨਾਂ ਨੇ ਪਰਾਲੀ ਦੀ ਵਰਤੋਂ ਕਰਨ ਲਈ ਵੱਖ ਵੱਖ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰਨ। ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਬਦਲਵੇਂ ਪ੍ਰਬੰਧ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਜਸਪ੍ਰੀਤ ਕੌਰ ਨੇ ਫਸਲ ਦੀ ਰਹਿੰਦ-ਖੂੰਹਦ ਨੂੰ ਮਲਚਿੰਗ ਮੈਟ ਤਿਆਰ ਕਰਨ ਬਾਰੇ ਚਾਨਣਾ ਪਾਇਆ। ਡਾ. ਜਸਪ੍ਰੀਤ ਕੌਰ, ਡਾ. ਤਰਨਦੀਪ ਕੌਰ (ਈਕੋ ਕਲੱਬ) ਅਤੇ ਡਾ. ਹਰਸਿਮਰਨ ਕੌਰ (ਐਨ.ਐਸ.ਐਸ. ਪ੍ਰੋਗਰਾਮ ਅਫਸਰ) ਨੇ ਪ੍ਰੋਗਰਾਮ ਦਾ ਪ੍ਰਬੰਧ ਕੀਤਾ।

Advertisement

Advertisement