ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਸਮਾਗਮ

08:30 AM Sep 20, 2023 IST
ਸਕੂਲੀ ਬੱਚਿਆਂ ਨੂੰ ਗਿੱਲੇ ਤੇ ਸੁੱਕੇ ਕੁੜੇ ਦੇ ਪ੍ਰਬੰਧਨ ਬਾਰੇ ਜਾਗਰੂਕ ਕਰਦੀ ਹੋਈ ਟੀਮ। ਫੋਟੋ: ਭੰਗੂ

ਸਨੌਰ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਸਨੌਰ ਹਲਕੇ ਦੇ ਪਿੰਡ ਸਫ਼ੇੜਾ ਵਿੱਚ ਮਕੈਨੀਕਲ ਡਿਵੀਜ਼ਨ ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਈਸ਼ਾਨ ਕੌਸ਼ਲ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਆਈਈਸੀ ਸਪੈਸ਼ਲਿਸਟ ਅਮਨਦੀਪ ਕੌਰ ਨੇ ਪਿੰਡ ਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕੂੜੇ ਕਰਕਟ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪਿੰਡਾਂ ਵਿੱਚ ਲੱਗ ਰਹੇ ਗਿੱਲੇ ਤੇ ਸੁੱਕੇ ਕੂੜੇ ਦੇ ਪ੍ਰਾਜੈਕਟ (ਸੋਲਿਡ ਵੇਸਟ ਮੈਨੇਜਮੈਂਟ) ਬਾਰੇ ਵੀ ਦੱਸਿਆ। ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿੱਚ ‘ਹਰਾ ਗਿੱਲਾ- ਨੀਲਾ ਸੁੱਕਾ’ ਕੁੂੜਾ ਤਹਿਤ ਵੀ ਗਤੀਵਿਧੀ ਕਰਵਾਈ ਗਈ। ਅਮਨਦੀਪ ਕੌਰ ਤੇ ਟੀਮ ਦੀ ਪ੍ਰੇਰਨਾ ਸਦਕਾ ਬੱਚਿਆਂ ਨੇ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ। ਪਿੰਡ ਵਾਸੀਆਂ ਨੂੰ ਪੌਦੇ ਲਗਾਉਣ ਲਈ ਪੇ੍ਰਿਤ ਕੀਤਾ ਗਿਆ। ਇਸ ਮੌਕੇ ਸੀਡੀਐੱਸ ਅਨੁਰਾਧਾ, ਸਕੂਲ ਅਧਿਆਪਕ ਅਮਨਿੰਦਰ ਕੌਰ, ਕੁਲਦੀਪ ਕੌਰ ਤੇ ਰਾਜ ਰਾਣੀ, ਆਂਗਣਵਾੜੀ ਵਰਕਰ ਜਸਵਿੰਦਰ ਕੌਰ ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ। -ਖੇਤਰੀ ਪ੍ਰਤੀਨਿਧ

Advertisement

Advertisement